ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਹਰਪਾਲ ਸਿੰਘ ਚੀਮਾ ਨੇ ਦਿੱਤੇ ਨਿਰਦੇਸ਼

4945956
Total views : 5945667

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ ‘ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News