ਸਫ਼ਾਈ ਕਰਮਚਾਰੀਆਂ ਉਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ ਨੂੰ ਕੀਤਾ ਮੁਅੱਤਲ ! ਐਸ਼.ਐਚ.ਓ ਕੀਤਾ ਤਬਦੀਲ

4923961
Total views : 5912106

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਕਰਮਚਾਰੀਆਂ ਉਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ: ਚੰਦਨ ਗਰੇਵਾਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਤੇ ਹੋਏ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਐਸ.ਐਚ.ਓ.ਬਰਨਾਲਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News