





Total views : 5912688







Total views : 5912688ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬਾਰਡਰ ਨਿਊਜ ਸਰਵਿਸ
ਸੁਧਾਰ ਪੁਲੀਸ ਥਾਣੇ ਵਿੱਚ ਐੱਸ ਐੱਚ ਓ ਵਜੋਂ ਤਾਇਨਾਤ ਇੱਕ ਸਬ-ਇੰਸਪੈਕਟਰ ‘ਤੇ ਇੱਕ ਮਹਿਲਾ ਪੁਲੀਸ ਇੰਸਪੈਕਟਰ ਵੱਲੋਂ ਜਬਰ-ਜਨਾਹ ਅਤੇ ਵਿੱਤੀ ਸ਼ੋਸ਼ਣ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਤੋਂ ਬਾਅਦ, ਲੁਧਿਆਣਾ ਦਿਹਾਤੀ ਪੁਲੀਸ ਨੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ ਐੱਸ ਪੀ (ਲੁਧਿਆਣਾ ਦਿਹਾਤੀ) ਅੰਕੁਰ ਗੁਪਤਾ ਨੇ ਦੱਸਿਆ ਕਿ ਵੀਰਵਾਰ ਰਾਤ ਮੁੱਲਾਂਪੁਰ ਦਾਖਾ ਪੁਲੀਸ ਥਾਣੇ ਵਿੱਚ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਖ਼ਿਲਾਫ਼ ਐੱਫ ਆਈ ਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਧਿਕਾਰੀ ਨੂੰ ਐੱਸ ਐੱਚ ਓ ਦੇ ਅਹੁਦੇ ਤੋਂ ਹਟਾ ਕੇ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ।
ਮਹਿਲਾ ਇੰਸਪੈਕਟਰ ਨੇ ਦਾਅਵਾ ਕੀਤਾ ਕਿ ਮੁਲਜ਼ਮ ਬਾਅਦ ਵਿੱਚ ਵਾਅਦਾ ਪੂਰਾ ਕਰਨ ਤੋਂ ਬਚਣ ਲੱਗਾ ਅਤੇ ਹੌਲੀ-ਹੌਲੀ ਦੂਰੀ ਬਣਾ ਲਈ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਆਪਣੇ ਸਬੰਧਾਂ ਦੌਰਾਨ ਉਸ ਨੇ ਉਸ ਤੋਂ ਪੈਸੇ ਵੀ ਲਏ ਸਨ।
ਲੁਧਿਆਣਾ ਦਿਹਾਤੀ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਸੌਂਪਣ ਤੋਂ ਬਾਅਦ, ਮਾਮਲੇ ਦੀ ਜਾਂਚ ਕੀਤੀ ਗਈ ਅਤੇ ਉਸ ਦੇ ਦੋਸ਼ਾਂ ਦੇ ਆਧਾਰ ‘ਤੇ ਕੇਸ ਦਰਜ ਕੀਤਾ ਗਿਆ।
ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੜਤਾਲ ਦੇ ਹਿੱਸੇ ਵਜੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਪੁਲੀਸ ਸੂਤਰਾਂ ਨੇ ਦੱਸਿਆ ਕਿ ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਮੁਲਜ਼ਮ ਅਧਿਕਾਰੀ ਫ਼ਰਾਰ ਹੈ ਅਤੇ ਉਸ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ। ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਕਾਨੂੰਨ ਅਨੁਸਾਰ ਕੀਤੀ ਜਾਵੇਗੀ।
ਦੋਵੇਂ ਪਹਿਲਾਂ ਤੋਂ ਸਨ ਦੋਸਤ
ਦੱਸਿਆ ਜਾ ਰਿਹਾ ਹੈ ਕਿ ਲੇਡੀ ਇੰਸਪੈਕਟਰ ਅਤੇ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਕਾਫ਼ੀ ਸਮੇਂ ਤੋਂ ਇੱਕ-ਦੂਜੇ ਦੇ ਦੋਸਤ ਸਨ ਪਰ ਕੁਝ ਸਮੇਂ ਤੋਂ ਦੋਵਾਂ ਵਿਚਕਾਰ ਵਿਵਾਦ ਚੱਲ ਰਿਹਾ ਸੀ। ਵਿਵਾਦ ਵਧਣ ਤੋਂ ਬਾਅਦ ਲੇਡੀ ਇੰਸਪੈਕਟਰ ਨੇ ਉੱਚ ਪੁਲਿਸ ਅਧਿਕਾਰੀਆਂ ਕੋਲ ਸ਼ਿਕਾਇਤ ਕਰਕੇ ਗੰਭੀਰ ਆਰੋਪ ਲਗਾਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
×
