





Total views : 5913570







Total views : 5913570ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ਼੍ਰੀ ਵਿਜੇ ਦਾਨਵ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਿਨ ਭਰ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ। ਸਫਲ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਭਰ ਵਿੱਚ ਸਫ਼ਾਈ ਕਰਮਚਾਰੀਆਂ ਨੇ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ।
ਬਰਨਾਲਾ ਘਟਨਾ ਦੀ ਜਾਂਚ ਅਤੇ ਜਲਦ ਨਿਆਂ ਯਕੀਨੀ ਬਣਾਉਣ ਲਈ ਐਸਆਈਟੀ ਦਾ ਗਠਨ: ਹਰਜੋਤ ਸਿੰਘ ਬੈਂਸ
ਅੱਜ ਸ਼ਾਮ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਫ਼ਾਈ ਸੇਵਕ ਸਾਡੇ ਸ਼ਹਿਰਾਂ ਵਿੱਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਠੇਕੇ ‘ਤੇ ਰੱਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।”
ਉਨ੍ਹਾਂ ਅੱਗੇ ਕਿਹਾ, “ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਵੱਲੋਂ ਠੇਕੇ ‘ਤੇ ਰੱਖੇ ਗਏ ਸਫ਼ਾਈ ਕਰਮਚਾਰੀਆਂ ਨੂੰ ਹੁਣ 1 ਅਗਸਤ, 2026 ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਮਿਲਣ ਵਾਲੇ 20,500 ਰੁਪਏ ਪ੍ਰਤੀ ਮਹੀਨਾ ਦੇ ਬਰਾਬਰ ਤਨਖਾਹ ਮਿਲੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
