





Total views : 5945672







Total views : 5945672ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਬੇਨਤੀ ਕਰਨ ‘ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼ਵਤ ਲਈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-