





Total views : 5915039







Total views : 5915039ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ’ਚ ਸਮੇਂ ਤੋਂ ਪਹਿਲਾਂ ਚੋਣਾਂ ਹੋ ਸਕਦੀਆਂ ਹਨ, ਜਿਸ ਵਿੱਚ ਫਰਵਰੀ ਦੀ ਜਗ੍ਹਾ ਚੋਣਾਂ ਨਵੰਬਰ ਵਿੱਚ ਹੋ ਸਕਦੀਆਂ ਹਨ, ਜਿਸ ਨੂੰ ਲੈ ਕੇ ਤਿਆਰੀ ਅਸੀਂ ਇਨ੍ਹਾਂ ਪ੍ਰੋਗਰਾਮਾਂ ਜ਼ਰੀਏ ਕਰਾਂਗੇ।ਉਮੀਦਵਾਰਾਂ ਬਾਰੇ ਭੂਪੇਸ਼ ਬਘੇਲ ਨੇ ਕਿਹਾ ਕਿ ਅਜੇ ਅਸੀਂ ਜ਼ਿਲ੍ਹਾ ਕਮੇਟੀ ਦੇ ਸਮਾਗਮ ਕਰਾਂਗੇ, ਬੈਠਕਾਂ ਕਰਾਂਗੇ ਅਤੇ ਚੋਣਾਂ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਕਿਉਂਕਿ ਚੋਣਾਂ ਵਿੱਚ ਜ਼ਿਆਦਾ ਸਮਾਂ ਨਹੀਂ ਹੈ।
ਬਘੇਲ ਨੇ ਕਿਹਾ ਕਿ ਸਕ੍ਰੀਨਿੰਗ ਕਮੇਟੀ ਦਾ ਗਠਨ ਅਜੇ ਬਾਕੀ ਹੈ। ਨੀਟ ਕਾਨੂੰਨ ਬਾਰੇ ਬੋਲਦਿਆਂ ਕਿਹਾ ਕਿ ਜਿਵੇਂ ਬੱਚਿਆਂ ਨੇ ਅੰਦੋਲਨ ਕੀਤਾ, ਉਸ ਦੀ ਵਧਾਈ ਦਿਆਂਗਾ ਪਰ ਜੋ ਲਾਠੀਚਾਰਜ ਹੋਇਆ, ਉਸ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ, ਉਨ੍ਹਾਂ ਨੇ ਜ਼ਿੰਮੇਵਾਰੀ ਤੈਅ ਨਹੀਂ ਕੀਤੀ ਹੈ।
ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਪਾਰਟੀ ਵੱਲੋਂ ਜ਼ਿਲ੍ਹਾ ਕਮੇਟੀ ਦੇ ਸਮਾਗਮ ਅਤੇ ਕੀਤੀਆਂ ਜਾ ਰਹੀਆਂ ਹਨ ਬੈਠਕਾਂ
ਪ੍ਰਿਅੰਕਾ ਗਾਂਧੀ ਬਾਰੇ ਕਿਹਾ ਕਿ ਉਨ੍ਹਾਂ ਨੇ ਜੋ ਬਿਆਨ ਦਿੱਤਾ ਹੈ ਉਹ ਗਲਤ ਨਹੀਂ ਹੈ, ਪਰ ਸੁਝਾਅ ਵੀ.ਸੀ. (VC) ਨੇ ਦਿੱਤਾ ਉਸ ਲਈ ਧੰਨਵਾਦ। ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਦੀ ਚਿੱਠੀ ਬਾਰੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਹਰ ਹਾਲਤ ਵਿੱਚ ਬਣਾ ਕੇ ਰੱਖਣਾ ਪਵੇਗਾ। ‘ਆਪ’ ਦੇ ਸਿੱਖਿਆ ਮੰਤਰੀ ਬਾਰੇ ਕਿਹਾ ਕਿ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸੰਗਠਨ ਦੀ ਮੌਜੂਦਾ ਸਥਿਤੀ, ਵੱਖ-ਵੱਖ ਹਲਕਿਆਂ ਦੀ ਰਾਜਨੀਤਿਕ ਹਾਲਤ, ਪਾਰਟੀ ਦੀ ਮਜ਼ਬੂਤੀ ਅਤੇ ਚੋਣੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਨਾਲ ਹੀ ਆਉਣ ਵਾਲੇ ਮਹੀਨਿਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਨਤਾ ਨਾਲ ਸਿੱਧਾ ਸੰਪਰਕ ਵਧਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਦੇ ਲੋਕਾਂ ਦੇ ਭਰੋਸੇ ‘ਤੇ ਖਰਾ ਉਤਰਨਾ ਹੈ ਅਤੇ ਪਾਰਟੀ ਹਰ ਸੰਭਾਵਿਤ ਚੋਣੀ ਸਥਿਤੀ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਐਕਸ਼ਨ ਮੋਡ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜੇਕਰ ਚੋਣਾਂ ਸਮੇਂ ਤੋਂ ਪਹਿਲਾਂ ਐਲਾਨ ਦਿੱਤੀਆਂ ਜਾਂਦੀਆਂ ਹਨ ਤਾਂ ਕਾਂਗਰਸ ਕਿਸੇ ਵੀ ਪੱਖੋਂ ਪਿੱਛੇ ਨਾ ਰਹੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-