ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਡਰ-14, 17 ਅਤੇ 19 ਵਾਲੀਬਾਲ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

4926475
Total views : 5916045

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ /ਬਾਰਡਰ ਨਿਊਜ ਸਰਵਿਸ

ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਦੀ ਦੇਖ-ਰੇਖ ਹੇਠ ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸ਼ਹੀਦ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਦੇ ਸਪੁੱਤਰ ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਨੇ ਸਮੂਹ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ, ਡੀਪੀਈ ਗੁਰਮੀਤ ਸਿੰਘ ਅਤੇ ਜਗਜੀਤ ਸਿੰਘ ਵੱਲੋਂ ਬਾਬਾ ਪ੍ਰਗਟ ਸਿੰਘ ਜੀ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।

ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਵਾਲਿਆਂ ਨੇ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ

ਆਪਣੇ ਪ੍ਰੇਰਨਾਦਾਇਕ ਸੰਬੋਧਨ ਦੌਰਾਨ ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਵਾਲਿਆਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ, ਕਿਉਂਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਸੰਘਰਸ਼ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਅਨੇਕਾਂ ਖਿਡਾਰੀ ਆਪਣੀ ਮਿਹਨਤ ਅਤੇ ਖੇਡਾਂ ਦੇ ਸਦਕਾ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ, ਜੋ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ।
ਮੁਕਾਬਲਿਆਂ ਦੇ ਪਹਿਲੇ ਦਿਨ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਗੁਰੂ ਤੇਗ ਬਹਾਦਰ ਸਕੂਲ ਝਬਾਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬਾਲ, ਸਰਕਾਰੀ ਸਕੂਲ ਗੱਗੂਬੋਆ, ਸਰਕਾਰੀ ਸਕੂਲ ਸੋਹਲ, ਸਰਕਾਰੀ ਸਕੂਲ ਭੁੱਚਰ ਅਤੇ ਦਸਮੇਸ਼ ਪਰਿਵਾਰ ਸਕੂਲ ਐਮਾ ਕਲਾਂ ਦੀਆਂ ਅੰਡਰ-14 ਅਤੇ ਅੰਡਰ-17 ਟੀਮਾਂ ਵਿਚਾਲੇ ਰੋਮਾਂਚਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਡੀਪੀਈ ਗੁਰਮੀਤ ਸਿੰਘ, ਡੀਪੀਈ ਅਵਤਾਰ ਸਿੰਘ, ਜ਼ਿਲ੍ਹਾ ਕਬੱਡੀ ਕੋਚ ਸੰਦੀਪ ਸਿੰਘ, ਪਵਨਪ੍ਰੀਤ ਸਿੰਘ, ਡੀਪੀਈ ਹਰਜੀਤ ਕੌਰ (ਗੱਗੂਬੋਆ), ਡੀਪੀਈ ਚਮਕੌਰ ਸਿੰਘ (ਭੁੱਚਰ), ਡੀਪੀਈ ਗੁਰਵਿੰਦਰ ਸਿੰਘ (ਝਬਾਲ), ਰਣਧੀਰ ਸਿੰਘ, ਸੁੱਖਾ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News