ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਸੀ.ਏ.ਟੀ.ਸੀ.-24 ਕੈਂਪ ਵਿੱਚ ਜਿੱਤੇ 20 ਮੈਡਲ

4926716
Total views : 5916570

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਬਾਰਡਰ ਨਿਊਜ ਸਰਵਿਸ 

ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਵੱਲੋਂ ਕਮਾਂਡਿੰਗ ਅਫ਼ਸਰ (ਸੀ.ਓ.) ਪਰਮਜੀਤ ਸਿੰਘ ਰਿਆੜ ਦੀ ਅਗਵਾਈ ਹੇਠ ਰੋਪੜ ਵਿਖੇ ਆਯੋਜਿਤ 10 ਰੋਜ਼ਾ ਸੀ.ਏ.ਟੀ.ਸੀ.-24 (Combined Annual Training Camp) ਵਿੱਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਦੇ 50 ਐਨ.ਸੀ.ਸੀ. ਕੈਡਿਟਾਂ (ਲੜਕੇ ਅਤੇ ਲੜਕੀਆਂ) ਨੇ ਉਤਸ਼ਾਹ ਨਾਲ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਕੈਂਪ ਦੌਰਾਨ ਕੈਡਿਟਾਂ ਨੂੰ ਐਨ.ਡੀ.ਆਰ.ਐਫ. ਵੱਲੋਂ ਆਫ਼ਤ ਪ੍ਰਬੰਧਨ, ਅੱਗ ਬੁਝਾਉਣ ਦੇ ਤਰੀਕੇ, ਹਥਿਆਰਾਂ ਦੀ ਮੁੱਢਲੀ ਸਿਖਲਾਈ, ਨਸ਼ਿਆਂ ਤੋਂ ਬਚਾਅ, ਸਰੀਰਕ ਤੰਦਰੁਸਤੀ, ਖੇਡਾਂ ਦੀ ਮਹੱਤਤਾ ਅਤੇ ਭੂਚਾਲ, ਹੜ੍ਹਾਂ ਸਮੇਤ ਹੋਰ ਕੁਦਰਤੀ ਆਫ਼ਤਾਂ ਦੌਰਾਨ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

ਰੱਸਾਕਸੀ, ਡਰਿੱਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ, ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਨੇ ਕੀਤਾ ਸਨਮਾਨਿਤ

ਕੈਂਪ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਸਕੂਲ ਦੇ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੱਸਾਕਸੀ ਮੁਕਾਬਲੇ ਵਿੱਚ ਲੜਕਿਆਂ ਨੇ ਦੂਜਾ ਸਥਾਨ, ਡਰਿੱਲ ਮੁਕਾਬਲੇ ਵਿੱਚ ਲੜਕੀਆਂ ਨੇ ਦੂਜਾ ਸਥਾਨ ਅਤੇ ਡਾਂਸ ਮੁਕਾਬਲੇ ਵਿੱਚ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਕੁੱਲ 20 ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਸੀ.ਓ. ਪਰਮਜੀਤ ਸਿੰਘ ਰਿਆੜ ਵੱਲੋਂ ਜੇਤੂ ਕੈਡਿਟਾਂ ਨੂੰ ਸਰਟੀਫਿਕੇਟ ਅਤੇ ਮੈਡਲ ਅਤੇ ਦੀ ਸੀ.ਟੀ.ਓ. ਮੈਡਮ ਹਰਪ੍ਰੀਤ ਕੌਰ ਪੱਧਰੀ ਨੂੰ ਵੀ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਕੂਲ ਪਹੁੰਚਣ ‘ਤੇ ਸਵੇਰ ਦੀ ਸਭਾ ਦੌਰਾਨ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਨੇ ਸੀ.ਟੀ.ਓ. ਮੈਡਮ ਹਰਪ੍ਰੀਤ ਕੌਰ ਪੱਧਰੀ ਅਤੇ ਸਾਰੇ ਐਨ.ਸੀ.ਸੀ. ਕੈਡਿਟਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ। ਅਜਿਹੇ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਨਵੀਆਂ ਕਾਬਲੀਅਤਾਂ ਸਿੱਖਣ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਦੇ ਨਾਲ-ਨਾਲ ਐਨ.ਸੀ.ਸੀ. ਦੇ ਸਰਟੀਫਿਕੇਟ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਅਤੇ ਹੋਰ ਮੁਕਾਬਲੇ ਵਾਲੇ ਖੇਤਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News