ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ‘ਚ ਛੇਤੀ ਬਦਲ ਦਿੱਤੀਆਂ ਜਾਣਗੀਆਂ 50 ਸਾਲ ਪੁਰਾਣੀਆਂ ਪਾਈਪਾਂ -ਵਧਾਇਕ ਡਾ: ਸੰਧੂ

4945951
Total views : 5945661

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਸਵਾਲ ਨੰਬਰ 1887 ਰਾਹੀਂ ਅੰਮ੍ਰਿਤਸਰ ਪੱਛਮੀ ਦੇ ਇਲਾਕਿਆਂ ਸ਼੍ਰੀ ਛੇਹਰਟਾ ਸਾਹਿਬ, ਘਨੂਪੁਰ ਕਾਲੇ, ਕੋਟ ਖਾਲਸਾ ਅਤੇ ਪੁਤਲੀਘਰ ਵਿੱਚ ਪੀਣ ਵਾਲੇ ਪਾਣੀ ਦੀਆਂ ਕਰੀਬ 50 ਸਾਲ ਪੁਰਾਣੀਆਂ ਪਾਈਪਾਂ ਬਦਲਣ ਸਬੰਧੀ ਸਰਕਾਰ ਦਾ ਧਿਆਨ ਖਿੱਚਿਆ ਗਿਆ। ਉਨ੍ਹਾਂ ਪੁੱਛਿਆ ਕਿ ਕੀ ਇਨ੍ਹਾਂ ਜਰਜਰ ਪਾਈਪਾਂ ਨੂੰ ਬਦਲਣ ਲਈ ਕੋਈ ਯੋਜਨਾ ਜਾਂ ਵਿਸ਼ੇਸ਼ ਪੈਕੇਜ ਤਿਆਰ ਕੀਤਾ ਗਿਆ ਹੈ, ਕਿਉਂਕਿ ਇਨ੍ਹਾਂ ਇਲਾਕਿਆਂ ਵਿੱਚ ਜ਼ਮੀਨੀ ਹਾਲਾਤ ਕਾਫ਼ੀ ਖਰਾਬ ਹਨ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਧਾਨ ਸਭਾ ਵਿੱਚ ਸਵਾਲ ਦੇ ਜਵਾਬ ਦੌਰਾਨ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਭਰੋਸਾ

ਸਵਾਲ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਸਰਕਾਰ ਦੀ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 2.98 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਦੇ ਸੈਕਸ਼ਨ ਵਿਛਾਏ ਜਾ ਚੁੱਕੇ ਹਨ, ਜਦਕਿ 1.42 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੇ ਸੈਕਸ਼ਨਾਂ ਦੀ ਮੁਰੰਮਤ ਕਰਵਾਈ ਗਈ ਹੈ।

ਮੰਤਰੀ ਨੇ ਭਰੋਸਾ ਦਿੰਦਿਆਂ ਕਿਹਾ ਕਿ ਡਾ. ਜਸਬੀਰ ਸਿੰਘ ਸੰਧੂ ਵੱਲੋਂ ਜਿਨ੍ਹਾਂ ਇਲਾਕਿਆਂ ਦੀ ਲੋੜ ਦਰਸਾਈ ਜਾਵੇਗੀ, ਉੱਥੇ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ’ਤੇ ਬਦਲਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਇਲਾਕੇ ਦੇ ਹਰ ਲੋੜੀਂਦੇ ਵਿਕਾਸ ਕਾਰਜ ਲਈ ਵਿਧਾਨ ਸਭਾ ਅਤੇ ਸਰਕਾਰ ਦੇ ਪੱਧਰ ’ਤੇ ਲਗਾਤਾਰ ਆਵਾਜ਼ ਉਠਾਉਂਦੇ ਰਹਿਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News