ਨਾਬਾਲਗ ਵੀ ਗਲਤ ਰਸਤੇ ਤੁਰੇ ! ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਨੇ ਅਜਾਦੀ ਦਿਵਸ ਤੋਂ ਪਹਿਲਾਂ ਆਈ.ਐਸ.ਆਈ. ਦੀ ਮਦਦ ਨਾਲ ਚੱਲ ਰਹੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

4926730
Total views : 5916592

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ‘ਆਈ.ਐਸ.ਆਈ.’ ਦੀ ਮਦਦ ਨਾਲ ਚੱਲ ਰਹੇ ਇੱਕ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਕੁੱਲ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਚਾਰ ਨਾਬਾਲਗ ਵੀ ਸ਼ਾਮਲ ਹਨ। ਉਨ੍ਹਾਂ ਕੋਲੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਪੈਟਰੋਲ ਨਾਲ ਭਰੀਆਂ ਚਾਰ ਬੋਤਲਾਂ ਜਿਨ੍ਹਾਂ ਦੀ ਵਰਤੋਂ ਬੰਬਾਂ ਵਜੋਂ ਕੀਤੀ ਜਾਣੀ ਸੀ ਬਰਾਮਦ ਕੀਤੀਆਂ ਗਈਆਂ ਹਨ।

ਚਾਰ ਬੋਤਲ ਬੰਬਾਂ, ਵਿਦੇਸ਼ੀ ਪਿਸਤੌਲਾਂ ਤੇ ਕਾਰਤੂਸਾਂ ਸਣੇ ਚਾਰ ਨਾਬਾਲਗ ਗ੍ਰਿਫ਼ਤਾਰ

ਆਜ਼ਾਦੀ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ : ਚਾਰ ਬੋਤਲ ਬੰਬਾਂ, ਵਿਦੇਸ਼ੀ ਪਿਸਤੌਲਾਂ ਤੇ ਕਾਰਤੂਸਾਂ ਸਣੇ ਚਾਰ ਨਾਬਾਲਗ ਗ੍ਰਿਫ਼ਤਾਰ; ISI ਨਾਲ ਜੁੜੇ ਤਾਰ

ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਇਕ ਪ੍ਰੈਸ਼ ਮਿਲਣੀ ਦੌਰਾਨ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਈ.ਐਸ.ਆਈ  ਦੇ ਸੰਚਾਲਕਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਪੁਲਿਸ ਅਨੁਸਾਰ, ਇਨ੍ਹਾਂ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕੀਤਾ ਜਾ ਰਿਹਾ ਸੀ। ਉਨ੍ਹਾਂ ਨੂੰ ਸੁਰੱਖਿਆ ਟਿਕਾਣਿਆਂ ਦੀ ਰੇਕੀ ਕਰਨ, ਗੈਰ-ਕਾਨੂੰਨੀ ਹਥਿਆਰ ਹਾਸਲ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਰਗੇ ਕੰਮ ਸੌਂਪੇ ਗਏ ਸਨ।

ਜਾਂਚ ਦੌਰਾਨ ਇੱਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਨੂੰ ਪਤਾ ਲੱਗਿਆ ਕਿ ਮੁਲਜ਼ਮਾਂ ਨੇ ਨਿਗਰਾਨੀ ਰੱਖਣ ਲਈ ਰੇਲਵੇ ਲਾਈਨਾਂ ਨੇੜੇ ਸੀਸੀਟੀਵੀ  ਕੈਮਰੇ ਲਗਾਏ ਸਨ। ਦੋਸ਼ ਹੈ ਕਿ ਸੰਵੇਦਨਸ਼ੀਲ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇਨ੍ਹਾਂ ਕੈਮਰਿਆਂ ਰਾਹੀਂ ਰਿਕਾਰਡ ਕੀਤੀ ਗਈ ਫੁਟੇਜ ਵਿਦੇਸ਼ਾਂ ਵਿੱਚ ਬੈਠੇ ਆਈਐਸਆਈ  ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ।

ਅੰਮ੍ਰਿਤਸਰ ਦੇ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਪੁਲਿਸ ਥਾਣਿਆਂ ਵਿੱਚ ਵੱਖਰੀਆਂ-ਵੱਖਰੀਆਂ ਐਫ.ਆਈ.ਆਰ.  ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕੀਤੀ ਜਾ ਰਹੀ ਹੈ; ਇਸ ਤੋਂ ਇਲਾਵਾ, ਸਬੰਧਤ ਸੰਪਰਕਾਂ, ਫੰਡਿੰਗ ਦੇ ਸਰੋਤਾਂ ਅਤੇ ਵਿਦੇਸ਼ਾਂ ਤੋਂ ਪ੍ਰਾਪਤ ਹੋਈ ਵਿੱਤੀ ਸਹਾਇਤਾ ਬਾਰੇ ਵੀ ਜਾਂਚ ਚੱਲ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

 

 

Share this News