





Total views : 5916660







Total views : 5916660ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਕਾਹਨੂੰਵਾਨ /ਜਗੀਰ ਸਿੰਘ ਮੰਡ, ਕੁਲਜੀਤ ਸਿੰਘ ਖੋਖਰ
ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ , ਪਵਨਦੀਪ ਸ਼ਰਮਾ ਸੂਬਾ ਜਨਰਲ ਸਕੱਤਰ ਤੇ ਭੁਪਿੰਦਰ ਕੌਰ ਸੂਬਾ ਪ੍ਰਧਾਨ ਇਸਤਰੀ ਵਿੰਗ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 7 ਅਗਸਤ ਨੂੰ ਸਵੇਰੇ 11:00 ਵਜੇ ਦਾਣਾ ਮੰਡੀ, ਸੈਕਟਰ-39, ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਹ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸਮੂਹ ਵਰਗਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਬਕਾਇਆ ਸਮੇਤ ਰਹਿੰਦਾ 18 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਦੁਹਰਾਉਣ, ਐਨ.ਪੀ.ਐਸ. ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਬਹਾਲ ਕਰਨ, ਤਰਸ ਦੇ ਆਧਾਰ ‘ਤੇ ਨਿਯੁਕਤ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ ਸਲਾਨਾ ਤਰੱਕੀ ਬਹਾਲ ਕਰਨ, ਬੰਦ ਕੀਤੇ 37 ਭੱਤੇ ਮੁੜ ਚਾਲੂ ਕਰਨ, ਏ.ਸੀ.ਪੀ. ਸਕੀਮ ਨੂੰ ਨਵੇਂ ਸਕੇਲਾਂ ਵਿੱਚ ਲਾਗੂ ਕਰਨ, 15 ਜਨਵਰੀ 2015 ਦੇ ਮੁਲਾਜ਼ਮ ਵਿਰੋਧੀ ਪੱਤਰ ਨੂੰ ਰੱਦ ਕਰਕੇ ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਅਤੇ ਭੱਤੇ ਦੇਣ ਅਤੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖ਼ਾਹ ਸਕੇਲਾਂ ਅਧੀਨ ਲਿਆਉਣ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।ਐਸੋਸੀਏਸ਼ਨ ਦੇ ਸੂਬਾ ਅਤੇ ਜਿਲਾ ਆਗੂਆਂ ਪਵਨਦੀਪ ਸ਼ਰਮਾ, ਰਾਜਦੀਪ ਗੁਪਤਾ, ਨਿਸ਼ਾਨ ਸਿੰਘ ਵਰਾਣਾ, ਸੰਜੀਵ ਕੁਮਾਰ ਕਾਲੜਾ, ਸੁਰਿੰਦਰ, ਉਂਕਾਰ ਸਿੰਘ, ਵਰਿੰਦਰ ਸ਼ਰਮਾ, ਰੁਪਿੰਦਰ ਸਿੰਘ ਸੰਧੂ, ਅਮਨ ਸ਼ਰਮਾ, ਤਰੁਣ ਚੱਢਾ, ਅੰਕੁਸ਼ ਸ਼ਰਮਾ, ਲਾਲ ਸਿੰਘ ਰੱਲਾ, ਹਰਦੀਪ ਸਿੰਘ, ਤਜਿੰਦਰ ਸਿੰਘ, ਸੁਖਜੀਤ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਕੁਮਾਰ ਸ਼ਰਮਾ, ਰਮਨਦੀਪ ਸਿੰਘ ਅਤੇ ਅਮਨਦੀਪ ਸਾਹਨੀ ਨੇ ਵੀ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ 7 ਅਗਸਤ ਦੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-