ਅਖੇ ਔਰਤਾਂ ਵੀ ਮਰਦਾਂ ਤੋ ਪਿਛੇ ਨਹੀ !ਵਿਜੀਲੈਂਸ ਨੇ ਸੀਨੀਅਰ ਸਹਾਇਕ (ਮਹਿਲਾ) ਇੱਕ ਲੱਖ ਰੁਪਏ ਰਿਸ਼ਵਤ ਲੈਦੀ ਰੰਗੇ ਹੱਥੀ ਕੀਤੀ ਕਾਬੂ

4927553
Total views : 5917788

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ  ਬਦਲੇ ਮੰਗੇ ਸਨ 8,00,000 ਰੁਪਏ ਬਤੌਰ ਰਿਸ਼ਵਤ 

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ  ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ । ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News