ਥਾਣਾਂ ਘਰਿੰਡਾ ਅੰਮ੍ਰਿਤਸਰ ਦੇ ਹੱਥ ਲੱਗੀ ਵੱਡੀ ਸਫਲਤਾ ! ਦੋ ਨਸ਼ਾ ਤਸਕਰਾ ਨੂੰ 10 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

4927553
Total views : 5917788

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ

 ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।  ਪੁਲਿਸ ਨੇ ਕਿਹਾ ਕਿ ਇਸ ਕਾਰਵਾਈ ਨਾਲ ਰਾਜ ਵਿੱਚ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਹੱਦੀ ਪੁਲਿਸ ਥਾਣਾ ਘਰਿੰਡਾ ਦੇ ਅੱਗੇ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਲਗਾਏ ਗਏ ਨਾਕੇ ਦੌਰਾਨ 10 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ, ਭਾਰਤ ਦੇ ਸਰਹੱਦੀ ਪਿੰਡ ਧਨੋਏ ਤੋਂ ਪੰਜ ਕਿਲੋ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਅਤੇ ਕਸਬਾ ਅਟਾਰੀ ਤੋਂ ਇਕ ਕਿਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਇਹ ਦੋਸ਼ੀ ਦੋ ਦਿਨ ਪਹਿਲਾਂ ਹੀ ਅਟਾਰੀ ਵਿਖੇ ਇਕ ਵਿਅਕਤੀ ‘ਤੇ ਗੋਲੀਆਂ ਚਲਾ ਕੇ ਪੁਲਿਸ ਦੀ ਪਕੜ ਵਿਚੋਂ ਭੱਜਾ ਹੋਇਆ ਸੀ।  ਬਰਾਮਦ ਕੀਤੀ ਗਈ ਹੈਰੋੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 80 ਕਰੋੜ  ਰੁਪਏ  ਦੱਸੀ ਜਾ ਰਹੀ ਹੈ। ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਤਾਂ ਜੋ ਤਸਕਰੀ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਵਿੱਚ ਸ਼ਾਮਲ ਸਾਰੇ ਭਾਈਵਾਲਾਂ ਦੀ ਪਛਾਣ ਕਰਕੇ ਪੂਰੇ ਸਪਲਾਈ ਸਿਸਟਮ ਨੂੰ ਤਬਾਹ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ ‘ਤੇ ਕਾਇਮ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News