ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ ! ਵੱਖ ਵੱਖ ਕਿਸਮ ਦੇ ਲੰਬਿਤ ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਵੇਗਾ ਨਿਪਟਾਰਾ

4927920
Total views : 5918285

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 

 ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾ ਰਹੀ ਹੈ।ਕੌਮੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਸਕੱਤਰ-ਕਮ-ਸੀ.ਜੇ.ਐੱਮ. ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਅੰਮ੍ਰਿਤਸਰ ਸ੍ਰੀ ਅਮਰਦੀਪ ਸਿੰਘ ਬੈਂਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਵੱਖ-ਵੱਖ ਕਿਸਮ ਦੇ ਕੇਸਾਂ ਦਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਜਲਦ ਨਿਪਟਾਰਾ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟਬੈਂਕ ਰਿਕਵਰੀ ਕੇਸਲੇਬਰ ਕੇਸਬਿਜਲੀਪਾਣੀ ਅਤੇ ਨਗਰ ਨਿਗਮ/ਕਮੇਟੀ ਘਰ ਨਾਲ ਸਬੰਧਤ ਮਾਮਲੇਸੀਵਰੇਜਵਾਟਰ ਸਪਲਾਈਹਾਊਸ ਟੈਕਸਸਾਈਟ ਪਲਾਨਹਰ ਤਰ੍ਹਾਂ ਦੇ ਸਿਵਲ ਕੇਸਘੱਟ ਗੰਭੀਰਤਾ ਵਾਲੇ ਅਪਰਾਧਿਕ ਮਾਮਲੇਵਿਆਹੁਤਾ ਝਗੜੇਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (ਐੱਮ.ਏ.ਸੀ.ਟੀ.) ਕੇਸ ਅਤੇ ਇੰਸ਼ੋਰੈਂਸ ਕਲੇਮ ਆਦਿ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।ਸ੍ਰੀ ਅਮਰਦੀਪ ਸਿੰਘ ਬੈਂਸ ਨੇ ਵੱਖ-ਵੱਖ ਬੈਂਕਾਂਮਾਲ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਚੱਲ ਰਹੇ ਵੱਧ ਤੋਂ ਵੱਧ ਮਾਮਲਿਆਂ ਨੂੰ ਲੋਕ ਅਦਾਲਤ ਰਾਹੀਂ ਹੱਲ ਕਰਨ ਲਈ ਯਤਨ ਕਰਨ।

ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਦੀਪ ਸਿੰਘ ਬੈਂਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਨਿਪਟਾਏ ਗਏ ਕੇਸਾਂ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕਿਸੇ ਹੋਰ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੁੰਦੀ ਹੈ। ਇਸ ਤੋਂ ਇਲਾਵਾ ਦੋਵਾਂ ਧਿਰਾਂ ਵਿਚਕਾਰ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਕਿਸੇ ਵੀ ਧਿਰ ਨੂੰ ਜਿੱਤ ਜਾਂ ਹਾਰ ਦੀ ਭਾਵਨਾ ਨਹੀਂ ਹੁੰਦੀ।

ਉਨ੍ਹਾਂ ਹੋਰ ਦੱਸਿਆ ਕਿ ਜੇਕਰ ਕੋਈ ਕੇਸ ਲੋਕ ਅਦਾਲਤ ਰਾਹੀਂ ਨਿਪਟ ਜਾਂਦਾ ਹੈ ਤਾਂ ਉਸ ਕੇਸ ਨਾਲ ਸਬੰਧਤ ਅਦਾ ਕੀਤੀ ਗਈ ਕੋਰਟ ਫੀਸ ਵੀ ਨਿਯਮਾਂ ਅਨੁਸਾਰ ਵਾਪਸ ਕਰ ਦਿੱਤੀ ਜਾਂਦੀ ਹੈ।ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨਉਹ ਆਪਣੀ ਅਰਜ਼ੀ ਸਬੰਧਤ ਅਦਾਲਤ ਜਾਂ ਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਅੰਮ੍ਰਿਤਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੇ ਲੰਬਿਤ ਕੇਸਾਂ ਦਾ ਛੇਤੀ ਅਤੇ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਵਾਉਣ।

ਮੀਟਿੰਗ ਦੌਰਾਨ ਸ੍ਰੀ ਜਗਵਿੰਦਰ ਸਿੰਘਏ.ਡੀ.ਸੀ.ਪੀ. ਕਰਾਈਮਸ੍ਰੀਮਤੀ ਅਰਪਨਾ ਸ਼ਰਮਾ ਐੱਲ.ਡੀ.ਐੱਮ.ਅਸ਼ੀਸ਼ ਕੁਮਾਰ (ਕੇਨਰਾ ਬੈਂਕ)ਗੌਰਵ ਰਾਵਲ (ਸਟੇਟ ਬੈਂਕ ਆਫ਼ ਇੰਡੀਆ)ਮਨੀਸ਼ ਕੁਮਾਰ (ਪੰਜਾਬ ਐਂਡ ਸਿੰਧ ਬੈਂਕ)ਅਜੇ ਕੁਮਾਰ (ਯੈੱਸ ਬੈਂਕ)ਸਾਗਰ ਜੈਨ (ਇੰਡੀਅਨ ਬੈਂਕ)ਨਰੇਸ਼ ਨਾਗਿਲ (ਲੀਗਲ ਮੈਨੇਜਰ)ਡੀ.ਐੱਸ.ਪੀ. ਪਵਨ ਕੁਮਾਰਵਿਸ਼ਾਲ ਮਰਵਾਹਾ (ਐੱਚ.ਡੀ.ਐੱਫ.ਸੀ.)ਜਯੋਤੀ ਚੌਧਰੀ (ਪੰਜਾਬ ਗ੍ਰਾਮੀਣ ਬੈਂਕ)ਗੁਰਚੇਤਨ ਸਿੰਘਭਾਵੇਸ਼ ਕੁਮਾਰ (ਸਹਿਕਾਰੀ ਬੈਂਕ)ਰਾਜੇਸ਼ ਰਾਠੀਸੰਜੀਵ ਕੁਮਾਰ (ਯੂਨਾਈਟਿਡ ਬੈਂਕ)ਰਮਿੰਦਰਜੀਤ ਸਿੰਘ ਵਿਰਦੀ (ਯੂਨੀਅਨ ਬੈਂਕ ਆਫ਼ ਇੰਡੀਆ) ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News