ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜੀ.ਐਸ ਭੁੱਲਰ ਦੇ ਅਚਾਨਕ ਤਬਾਦਲੇ ‘ਤੇ ਛਿੜੀ ਸਿਆਸੀ ਚਰਚਾ ! ਭਾਜਪਾ ਆਗੂ ਤੇ ਸਾਬਕਾ ਕੇਦਰੀ ਮੰਤਰੀ ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

4945615
Total views : 5945163

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤਬਾਦਲੇ ਦਾ ਸਮਾਂ ਕਈ ਤਰ੍ਹਾਂ ਦੇ ਸ਼ੱਕ ਪੈਦਾ ਕਰਦਾ ਹੈ।

ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਦਾਅਵਾ ਕੀਤਾ ਕਿ ਕੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕਥਿਤ ‘ਜੰਤਰ-ਮੰਤਰ ਸਾਜ਼ਿਸ਼’ ਸਬੰਧੀ ਕੀਤੇ ਗਏ ਖੁਲਾਸਿਆਂ ਕਾਰਨ ਅਰਵਿੰਦ ਕੇਜਰੀਵਾਲ ਮੁਸ਼ਕਲ ਵਿੱਚ ਆ ਗਏ ਸਨ ਅਤੇ ਕੀ ਇਸੇ ਕਾਰਨ ਉਨ੍ਹਾਂ ਦਾ ਤਬਾਦਲਾ ਕੀਤਾ ਗਿਆ? ਉਨ੍ਹਾਂ ਨੇ ਇਸ ਮਾਮਲੇ ‘ਤੇ ਸਵਾਲ ਉਠਾਉਂਦਿਆਂ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ।ਇਸੇ ਦੌਰਾਨ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ।ਜਦੋ ਕਿ ਤਬਦੀਲ ਕੀਤੇ ਗਏ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੂੰ ਕੋਈ ਨਵੀ ਪੋਸਟਿੰਗ ਦੇਣ ਦੀ ਥਾਂ ਡੀ.ਜੀ.ਪੀ ਦਫਤਰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।ਉਧਰ, ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਵਿਰੋਧੀ ਧਿਰ ਇਸ ਫ਼ੈਸਲੇ ਦੇ ਸਮੇਂ ਨੂੰ ਲੈ ਕੇ ਸਵਾਲ ਉਠਾ ਰਹੀ ਹੈ, ਜਦਕਿ ਸਰਕਾਰ ਵੱਲੋਂ ਇਸ ਨੂੰ ਪ੍ਰਸ਼ਾਸਿਨਕ ਰਦੋਬਦਲ ਦਾ ਨਾਮ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News