ਪੰਜਾਬ ਸਰਕਾਰ ਵੱਲੋਂ ਚਾਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ !ਸੰਦੀਪ ਰਿਸ਼ੀ ਨੂੰ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਾ ਦਿੱਤਾ ਵਾਧੂ ਚਾਰਜ

4945551
Total views : 5945057

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

 ਪੰਜਾਬ ਸਰਕਾਰ ਵੱਲੋਂ ਚਾਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਹੁਕਮ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ ਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।ਇਨ੍ਹਾਂ ਹੁਕਮਾਂ ਅਨੁਸਾਰ 2004 ਬੈਚ ਦੇ ਆਈ ਏ ਐਸ ਅਧਿਕਾਰੀ ਵਰੁਣ ਰੂਜ਼ਮ ਜੋ ਇਸ ਸਮੇਂ ਟਰਾਂਸਪੋਰਟ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਨੂੰ ਇਸੇ ਅਹੁਦੇ ਉੱਤੇ ਬਰਕਰਾਰ ਰੱਖਦਿਆਂ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 2014 ਬੈਚ ਦੀ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੂੰ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਿਸ਼ਨ ਡਾਇਰੈਕਟਰ (ਨੈਸ਼ਨਲ ਹੈਲਥ ਮਿਸ਼ਨ, ਪੰਜਾਬ) ਅਤੇ ਨੋਡਲ ਅਫ਼ਸਰ (ਨਸ਼ਾ ਵਿਰੋਧੀ ਮੁਹਿੰਮ) ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਡਾਇਰੈਕਟਰ (ਖੇਡਾਂ ਤੇ ਯੁਵਕ ਸੇਵਾਵਾਂ) ਦਾ ਚਾਰਜ ਖਾਲੀ ਅਹੁਦੇ ਕਾਰਨ ਸੌਂਪਿਆ ਗਿਆ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਅੱਗੇ ਦੱਸਿਆ ਗਿਆ ਹੈ ਕਿ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਰਿਸ਼ੀ ਨੂੰ ਮੁੱਖ ਪ੍ਰਸ਼ਾਸਕ, ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ), ਐਸ.ਏ.ਐਸ. ਨਗਰ ਦੇ ਅਹੁਦੇ ਉੱਤੇ ਜਾਰੀ ਰੱਖਦਿਆਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਇਸ ਤੋਂ ਇਲਾਵਾ 2020 ਬੈਚ ਦੇ ਆਈ.ਏ.ਐਸ. ਅਧਿਕਾਰੀ ਨਿਕਾਸ ਕੁਮਾਰ ਨੂੰ ਵਧੀਕ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਸਬੰਧਤ ਸਾਰੇ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ ਉੱਤੇ ਤੁਰੰਤ ਅਹੁਦਾ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News