





Total views : 5921797







Total views : 5921797ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇੱਕ ਰੌਂਦ ਬਰਾਮਦ ਹੋਇਆ।
ਪਰਿਵਾਰਕ ਮੈਂਬਰਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਘਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਸੀਸੀਟੀਵੀ ਫੁਟੇਜ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਘਰ ‘ਤੇ ਹੋਈ ਗੋਲੀਬਾਰੀ ਨੂੰ ਲੈ ਕੇ ਬੋਲੇ ਗਿਆਨੀ ਰਘਬੀਰ ਸਿੰਘ
ਘਰ ‘ਤੇ ਹੋਈ ਗੋਲੀਬਾਰੀ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਨੂੰ ਘਟਨਾ ਦਾ ਕੱਲ੍ਹ ਸ਼ਾਮ ਨੂੰ ਪਤਾ ਲੱਗਿਆ।ਬੀਤੀ ਸ਼ਾਮ ਗੱਡੀ ਨੂੰ ਸਾਫ਼ ਕਰਦੇ ਸਮੇਂ ਡਰਾਈਵਰ ਨੂੰ ਬੋਨਟ ਤੋਂ ਖੋਲ ਮਿਲਿਆ। ਜਾਂਚ ਵਿਚ 32 ਬੋਰ ਦੇ ਖੋਲ ਦਾ ਪਤਾ ਲੱਗਿਆ।ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੈਮਰੇ ਚੈੱਕ ਕਰਨ ‘ਤੇ 12 ਅਗਸਤ ਨੂੰ ਗੋਲੀ ਦੀ ਆਵਾਜ਼ ਰਿਕਾਰਡ ਹੋਈ ਪਰ ‘ਇਸ ਨੂੰ ਅਜੇ ਹਮਲਾ ਕਰਾਰ ਨਹੀਂ ਦੇ ਸਕਦੇ, ਇਹ ਐਕਸੀਡੈਂਟ ਵੀ ਹੋ ਸਕਦਾ। ਪੁਲਿਸ ਜਾਂਚ ਕਰ ਰਹੀ ਹੈ।
ਗਿਆਨੀ ਰਘਬੀਰ ਸਿੰਘ ਦੀ ਕਾਰ ’ਤੇ ਚੱਲੀ ਗੋਲੀ ਦੀ ਫੋਰੈਨਸਿਕ ਟੀਮ ਜਾਂਚ ਲਈ ਪੁੱਜੀ
.jpg)
