





Total views : 5922473







Total views : 5922473ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਵਿਖੇ ਦੇਸ਼ ਦੀ ਅਜ਼ਾਦੀ ਦਾ 80ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸ਼ਾਹਨ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਵੱਲੋਂ ਨਿਭਾਈ ਗਈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ। ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫ਼ੀਸਦੀ ਰਾਖਵੇਂਕਰਨ ਦਾ ਉਪਬੰਧ ਕੀਤਾ ਗਿਆ ਹੈ।
ਰਾਜ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ 62 ਹਜ਼ਾਰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਾਈ
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕੀਤਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਆਦਿ ਅਜਿਹੇ ਫੈਸਲੇ ਹਨ ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ ਜੋ 10 ਏਕੜ ਤੋਂ ਵੱਧ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ।
ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 6 ਲੱਖ 50 ਹਜਾਰ ਬੂਟੇ ਲਗਾਉਣ ਅਤੇ 6 ਲੱਖ 50 ਹਜਾਰ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਤਹਿਤ 50 ਮੋਬਾਈਲ ਵੈਨਾਂ ਵੀ ਸਾਰੇ ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ `ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ।
ਇਸ ਤੋਂ ਬਾਅਦ ਅਜ਼ਾਦੀ ਸਮਾਗਮ ਦੌਰਾਨ ਪਰੇਡ ਕਮਾਂਡਰ ਏ.ਸੀ.ਪੀ. ਗਗਨਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕਾਊਟਸ ਅਤੇ ਗਾਈਡਜ਼, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸਮਾਗਮ ਦੌਰਾਨ ਮੁੱਖ ਮਹਿਮਾਨ ਸ੍ਰੀ ਅਮਨ ਅਰੋੜਾ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ਼੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਸ੍ਰੀ ਅਮਨ ਅਰੋੜਾ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।
ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 69000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ – ਅਮਨ ਅਰੋੜਾ
ਇਸ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ, ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਗੁਰਪ੍ਰਾਤਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪ੍ਰਗਤੀ ਸੇਠੀ, ਚੇਅਰਮੈਨ ਸ੍ਰੀ ਸਤਪਾਲ ਸੋਖੀ, ਸਾਬਕਾ ਮੰਤਰੀ ਬੀਬੀ ਲਕਸ਼ਮੀਕਾਂਤਾ ਚਾਵਲਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ, ਚੇਅਰਮੈਨ ਪਨਸਪ ਸ੍ਰੀ ਪ੍ਰਭਬੀਰ ਸਿੰਘ ਬਰਾੜ, ਸ੍ਰੀ ਜਸਕਰਨ ਬੰਦੇਸ਼ਾ, ਸ੍ਰੀ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਸਰਬਜੋਤ ਸਿੰਘ ਧੰਜਲ, ਲੋਕ ਸਭਾ ਹਲਕਾ ਇੰਚਾਰਜ ਸ. ਜਰਨੈਲ ਸਿੰਘ ਢੋਟ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਸੂਬਾ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਸਮੇਤ ਅਤੇ ਹੋਰ ਆਗੂ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-




