ਬੀਬੀਕੇ ਡੀ.ਏ.ਵੀ. ਕਾਲਜ ਫਾਰ ਵੂਮੈਨ ਵੱਲੋਂ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ

4930622
Total views : 5922473

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਬੀਬੀਕੇ ਡੀ.ਏ.ਵੀ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਦੇਸ਼ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਨੌਂ ਪੰਜਾਬ ਬਟਾਲੀਅਨ, ਐਨ.ਸੀ.ਸੀ., ਅੰਮ੍ਰਿਤਸਰ ਦੇ ਸੂਬੇਦਾਰ ਮੇਜਰ ਪ੍ਰਿਥਵੀ ਚੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਹਵਾਲਦਾਰ ਹਰਵੰਤ ਸਿੰਘ ਅਤੇ ਇੰਟੈਲੀਜੈਂਸ ਵਿੰਗ ਤੋਂ ਸ੍ਰੀ ਭੁਪਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਰਾਸ਼ਟਰੀ ਗਾਨ ਪੇਸ਼ ਕੀਤਾ ਗਿਆ ਅਤੇ ਐਨ.ਸੀ.ਸੀ. ਕੈਡਿਟਾਂ, ਐਨ.ਐੱਸ.ਐੱਸ. ਵਲੰਟੀਅਰਾਂ ਅਤੇ ਖਿਡਾਰਣਾਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ।


ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਆਜ਼ਾਦੀ ਦਾ ਜਸ਼ਨ ਮਨਾਉਣ ਦਾ ਦਿਨ ਨਹੀਂ, ਸਗੋਂ ਇਸ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਦਾ ਵੀ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਦੇਸ਼-ਭਗਤੀ, ਅਨੁਸ਼ਾਸਨ, ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਪ੍ਰਿੰਸੀਪਲ ਨੇ ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਐਨ.ਸੀ.ਸੀ. ਕੈਡਿਟਾਂ, ਐਨ.ਐੱਸ.ਐੱਸ. ਵਲੰਟੀਅਰਾਂ ਅਤੇ ਸਮੂਹ ਵਿਦਿਆਰਥਣਾਂ ਦੀ ਵੀ ਸ਼ਲਾਘਾ ਕੀਤੀ।
ਆਪਣੇ ਸੰਬੋਧਨ ਵਿੱਚ ਸੂਬੇਦਾਰ ਮੇਜਰ ਪ੍ਰਿਥਵੀ ਚੰਦ ਨੇ ਦੇਸ਼ ਦੀ ਸੁਰੱਖਿਆ ਲਈ ਸੈਨਿਕਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ, ਉਨ੍ਹਾਂ ਦੀ ਸਮਰਪਣ ਭਾਵਨਾ, ਕੁਰਬਾਨੀਆਂ ਅਤੇ ਮੁਸ਼ਕਿਲ ਹਾਲਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਨੌਜਵਾਨਾਂ ਨੂੰ ਇਮਾਨਦਾਰੀ ਅਤੇ ਦ੍ਰਿੜ੍ਹਤਾ ਨਾਲ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਮੈਂਬਰ ਵੀ ਹਾਜ਼ਿਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News