ਅਜਾਦੀ ਦਿਹਾੜੇ ‘ਤੇ ਤਰਨ ਤਾਰਨ ਜਿਲੇ ਦੇ ਪਿੰਡ ਪਹੂਵਿੰਡ ਵਿਖੇ ਦੋ ਧਿਰਾਂ ‘ਚ ਆਹਮੋ ਸਾਹਮਣੇ ਚੱਲੀਆਂ ਗੋਲੀਆਂ ! ਦੋਹਾਂ ਧਿਰਾਂ ਦੇ ਇਕ ਇਕ ਵਿਆਕਤੀ ਦੀ ਮੌਕੇ ਤੇ ਹੋਈ ਮੌ

4930622
Total views : 5922473

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਜਿਥੇ ਪੰਜਾਬ ਸਮੇਤ ਦੇਸ਼ ਵਿੱਚ ਅਜਾਦੀ 80 ਵਰੇ ਪੂਰੇ ਹੋਣ ‘ਤੇ ਜਸ਼ਨ ਮਨਾਏ ਜਾ ਰਹੇ ਸਨ, ਉਥੇ ਜਿਲਾ ਤਰਨ ਤਾਰਨ ਥਾਣਾਂ ਭਿੱਖੀ ਵਿੰਡ ਹੇਠ ਆਂਉਦੇ ਪਿੰਡ ਪਹੂਵਿੰਡ ਵਿਖੇ ਜਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ‘ਚ ਚੱਲੀ ਆਹਮੋ ਸਾਹਮਣੇ ਗੋਲੀ ਨਾਲ ਦੋਹਾਂ ਧਿਰਾਂ ਦੇ ਇਕ ਇਕ ਵਿਆਕਤੀ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਮਨਹੂਸ ਖਬਰ ਸੁਨਣ ਨੂੰ ਮਿਲੀ।

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਸਰਪੰਚ ਅਮਰਜੀਤ ਸਿੰਘ ਦੀ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸੁਖਰਾਜ ਸਿੰਘ ਦੀ ਪਾਰਟੀ ਵਿਚਾਲੇ ਡੇਢ ਕਿੱਲਾ ਜ਼ਮੀਨ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਅਮਰਜੀਤ ਸਿੰਘ ਪਾਰਟੀ ਦਾ ਦਾਅਵਾ ਸੀ ਕਿ ਇਹ ਜ਼ਮੀਨ ਉਨ੍ਹਾਂ ਵੱਲੋਂ ਮੁੱਲ ਲਈ ਗਈ ਹੈ, ਜਦਕਿ ਸੁਖਰਾਜ ਸਿੰਘ ਧਿਰ ਇਸ ‘ਤੇ ਆਪਣਾ ਹੱਕ ਜਤਾ ਰਹੀ ਸੀ। ਅੱਜ ਜਦੋਂ ਦੋਵੇਂ ਧਿਰਾਂ ਜ਼ਮੀਨ ਵਿੱਚ ਆਹਮੋ-ਸਾਹਮਣੇ ਹੋਈਆਂ ਤਾਂ ਤਕਰਾਰ ਤੋਂ ਬਾਅਦ ਅੰਧਾਧੁੰਦ ਗੋਲੀਬਾਰੀ ਸ਼ੁਰੂ ਹੋ ਗਈ।

ਇਸ ਗੋਲੀਬਾਰੀ ਦੌਰਾਨ ਇੱਕ ਧਿਰ ਦੇ ਸੁਖਰਾਜ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੀ ਧਿਰ ਦੇ ਨਿਰਮਲ ਸਿੰਘ (ਭਰਾ ਸਾਬਕਾ ਸਰਪੰਚ ਅਮਰਜੀਤ ਸਿੰਘ) ਦੇ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਵੀ ਜਾਨ ਚਲੀ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ. ਅਤੁਲ ਸੋਨੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਦੋਵਾਂ ਧਿਰਾਂ ਖ਼ਿਲਾਫ਼ 107/151 ਤਹਿਤ ਕਾਰਵਾਈ ਕੀਤੀ ਗਈ ਸੀ।

ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਸਬੰਧਤ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News