





Total views : 5923656







Total views : 5923656ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।
21 ਦੀ ਥਾਂ 22 ਅਗਸਤ ਨੂੰ ਹੋਵੇਗੀਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-