ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਿਲ ! 8 ਵਿਦੇਸ਼ੀ ਪਿਸਤੌਲ; 8.5 ਕਿਲੋ ਹੈਰੋਇਨ ਤੇ 12.95 ਲੱਖ ਦੀ ਡਰੱਗ ਮਨੀ ਸਮੇਤ 9 ਤਸਕਰ ਕਾਬੂ

4931438
Total views : 5923734

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ। 9 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8 ਗੈਰ-ਕਾਨੂੰਨੀ ਪਿਸਤੌਲ, 8.536 ਕਿਲੋਗ੍ਰਾਮ ਹੈਰੋਇਨ, 12.95 ਲੱਖ ਰੁਪਏ ਦੀ ਡਰੱਗ ਮਨੀ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ।

ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਸ਼ਾਮਲ ਦੋਸ਼ੀ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅੱਗੇ ਹੋਰ ਅਪਰਾਧੀ ਅਨਸਰਾਂ ਨੂੰ ਗੈਰ-ਕਾਨੂੰਨੀ ਹਥਿਆਰ ਅਤੇ ਹੈਰੋਇਨ ਦੀਆਂ ਖੇਪਾਂ ਸਪਲਾਈ ਕਰਦੇ ਸਨ। ਇਸ ਸਬੰਧੀ ਥਾਣਾ ਕੈਂਟ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸ਼ਾਮਲ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ,ਜਿਸ ਸਬੰਧੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਹਰਮਨਬੀਰ ਸਿੰਘ ਗਿੱਲ਼ ਵਲੋ ਜਲਦੀ ਪ੍ਰੈਸ਼ ਕਾਨਫਰੰਸ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News