ਰੱਖੜੀ ਮੌਕੇ ਮੁੜ ਬੀਬੀਆਂ ਦੇ ਖਾਤਿਆ ‘ਚ ਹੋਏਗੀ ਟੂੰ-ਟੂੰ !ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤੀਜੇ ਪੜਾਅ ਤਾਹਿਤ ਮੁੁੱਖ ਮੰਤਰੀ ਦਾ ਐਲਾਨ

4931490
Total views : 5923800

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

 ਪੰਜਾਬ ਦੀਆਂ ਯੋਗ ਮਹਿਲਾਵਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਤੀਜੇ ਪੜਾਅ ਵਿੱਚ ਰੱਖੜੀ ਮੌਕੇ ਮਹਿਲਾਵਾਂ ਦੇ ਖਾਤਿਆਂ ਵਿੱਚ 3,000 ਤੋਂ 4,500 ਰੁਪਏ ਦੀ ਰਕਮ ਟਰਾਂਸਫਰ ਕੀਤੀ ਜਾ ਸਕਦੀ ਹੈ।

ਇਹ ਰਕਮ ਖ਼ਾਸ ਤੌਰ ‘ਤੇ ਉਨ੍ਹਾਂ ਮਹਿਲਾਵਾਂ ਨੂੰ ਮਿਲੇਗੀ, ਜਿਨ੍ਹਾਂ ਨੇ ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਈ ਸੀ ਜਾਂ ਕਿਸੇ ਕਾਰਨ ਪਹਿਲਾਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਨਹੀਂ ਪਹੁੰਚੀ। ਹਾਲਾਂਕਿ, ਸਰਕਾਰ ਵੱਲੋਂ ਇਸ ਦੀ ਅਧਿਕਾਰਤ ਤਾਰੀਖ ਅਜੇ ਤੈਅ ਨਹੀਂ ਕੀਤੀ ਗਈ।ਯੋਜਨਾ ਤਹਿਤ ਰਕਮ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਦੇ ਨਾਲ ਹੀ ਜੋ ਮਹਿਲਾਵਾਂ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ।

ਦੱਸ ਦੇਈਏ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ 1 ਜੁਲਾਈ ਤੋਂ ਕੀਤੀ ਗਈ ਸੀ। ਇਸ ਤੋਂ ਬਾਅਦ ਦੂਜੇ ਪੜਾਅ ਤਹਿਤ 1 ਅਗਸਤ ਨੂੰ ਵੀ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਗਈ ਸੀ।ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ SC ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 3,000 ਅਤੇ 4,500 ਰੁਪਏ ਦੀ ਰਕਮ ਦਿੱਤੀ ਗਈ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News