





Total views : 5924028







Total views : 5924028ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਸ਼ੁਕਰਵਾਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ।
ਕੀ ਕੁਝ ਰਹੇਗਾ ਬੰਦ ?
ਕੌਮੀ ਇਨਸਾਫ ਮੋਰਚੇ ਦੀ ਬੰਦ ਦੀ ਕਾਲ ਦੌਰਾਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਵੇਰ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਇਸ ਦੌਰਾਨ ਕੀ ਕੁਝ ਬੰਦ ਰਹੇਗਾ:-
- ਸਕੂਲ ਬੰਦ ਰਹਿਣ ਦੀ ਸੰਭਾਵਨਾ
- ਕਾਲਜ ਬੰਦ ਰਹਿਣ ਦੀ ਸੰਭਾਵਨਾ
- ਟ੍ਰੇ੍ਨਾਂ ਵੀ ਹੋ ਸਕਦੀਆਂ ਹਨ ਬੰਦ
- ਬਾਜ਼ਾਰ ਬੰਦ
- ਟਰਾਂਸਪੋਰਟ ਬੰਦ
ਕੀ ਰਹੇਗਾ ਖੁੱਲ੍ਹਾ ?
- ਹਸਪਤਾਲ
- ਮੈਡੀਕਲ ਸਟੋਰ
- ਐਮਰਜੈਂਸੀ ਸੇਵਾਵਾਂ ਬਹਾਲ
- ਵਿਆਹ , ਪੇਪਰ ਤੇ ਏਅਰਪੋਰਟ ਜਾਣ ਵਾਲੇ ਵਿਅਕਤੀ ਨੂੰ ਰਹੇਗੀ ਛੋਟ
ਨਾਲ ਹੀ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਤੋਂ ਜਬਰੀ ਕੁਝ ਵੀ ਬੰਦ ਨਹੀਂ ਕਰਵਾਇਆ ਜਾਵੇਗਾ। ਫਿਲਹਾਲ ਉਨ੍ਹਾਂ ਨੂੰ ਇਸ ਬੰਦ ਨੂੰ ਲੈ ਕੇ ਸੁਝਾਅ ਮਿਲ ਰਰੇ ਹਨ। ਆਗੂਆਂ ਨੇ ਇਹ ਵੀ ਦੱਸਿਆ ਕਿ ਟ੍ਰੇਨਾਂ ਨੂੰ ਬੰਦ ਕਰਨ ਦੇ ਲਈ ਸਰਕਾਰ ਤੋਂ ਅਪੀਲ ਕੀਤੀ ਗਈ ਹੈ ਪਰ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਵੱਲੋਂ ਟ੍ਰੇਨਾਂ ਦਾ ਵੀ ਜਾਮ ਕੀਤਾ ਜਾਵੇਗਾ। ਖਬਰ ਨੂੰ
ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
