





Total views : 5924455







Total views : 5924455ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਨਸ਼ਿਆਂ ਵਿਰੁੱਧ ਯੁੱਧ ਦੇ ਤਹਿਤ, ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ ਵੱਲੋਂ ਅਵੈਧ ਤਰੀਕੇ ਨਾਲ ਬਣਾਈ ਗਈ ਜਾਇਦਾਦ ਦੀ ਜਾਂਚ ਕਰਕੇ ਉਸ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ, ਮਿਊਂਸਪਲ ਅਧਿਕਾਰੀਆਂ ਦੀ ਬੇਨਤੀ ‘ਤੇ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਹਿਯੋਗ ਦਿੱਤਾ ਗਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।
ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਮਕਬੂਲਪੁਰਾ, ਅੰਮ੍ਰਿਤਸਰ ਵਿਖੇ 26ਵੀਂ ਡੋਮੀਨੇਸ਼ਨ ਮੁਹਿੰਮ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਪੁੱਤਰ ਗੁਰਮੀਤ ਸਿੰਘ, ਵਾਸੀ ਮਕਾਨ ਨੰਬਰ 3081/15, ਗਲੀ ਨੰਬਰ 13, ਮਕਬੂਲਪੁਰਾ, ਅੰਮ੍ਰਿਤਸਰਦੀ ਜਾਇਦਾਦ ’ਤੇ ਕਾਨੂੰਨੀ ਕਾਰਵਾਈ ਕੀਤੀ ਗਈ।ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਕਬੂਲਪੁਰਾ ਵਿਖੇ ਸਥਿਤ ਸਬੰਧਤ ਜਾਇਦਾਦ ਨੂੰ ਨਿਯਮਾਂ ਅਨੁਸਾਰ ਕਾਰਵਈ ਕੀਤੀ। ਇਸ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਗਿਆ।
ਇਸ ਸਮੇ ਮੌਕੇ ‘ਤੇ ਪੁੱਜੇ ਪੁਲਿਸ ਕਮਿਸ਼ਨਰ ਸ: ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ।ਉਕਤ ਵਿਅਕਤੀ ਵਿਰੁੱਧ ਵੱਖ-ਵੱਖ ਅਪਰਾਧਾਂ, ਜਿਨ੍ਹਾਂ ਵਿੱਚ NDPS ਐਕਟ, ਕਤਲ ਅਤੇ ਚੋਰੀ ਨਾਲ ਸਬੰਧਤ ਮਾਮਲੇ ਸ਼ਾਮਲ ਹਨ, ਕੁੱਲ 10 ਮੁਕੱਦਮੇ ਦਰਜ ਹਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਤੋਂ ਬਣਾਈ ਜਾਇਦਾਦਾਂ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
