ਵਿਜੀਲੈਂਸ ਦੀ ਵੱਡੀ ਕਾਰਵਾਈ !ਨੌਕਰੀ ਲਗਾਉਣ ਲਈ 50.000 ਰੁਪਏ ਰਿਸ਼ਵਤ ਲੈਦੇ ਨਹਿਰੀ ਵਿਭਾਗ ਦੇ ਦਰਜਾ ਚਾਰ ਦੇ ਦੋ ਮੁਲਾਜਮ ਰੰਗੇ ਹੱਥੀ ਕੀਤੇ ਕਾਬੂ

4931941
Total views : 5924455

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਮੋਗਾ /ਬਾਰਡਰ ਨਿਊਜ ਸਰਵਿਸ

ਮੋਗਾ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਵੀਰਵਾਰ ਦੁਪਹਿਰ ਮਿੰਨੀ ਸਕੱਤਰੇਤ ਕੰਪਲੈਕਸ ਵਿੱਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਨਹਿਰੀ ਵਿਭਾਗ ਦੇ ਦੋ ਫੋਰਥ ਕਲਾਸ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਾਸੀ ਸੋਨੀ ਨੇ ਸ਼ਿਕਾਇਤ ਦਿੱਤੀ ਸੀ ਕਿ ਮੋਗਾ ਦੇ ਨਹਿਰੀ ਵਿਭਾਗ ਵਿੱਚ ਤਾਇਨਾਤ ਫੋਰਥ ਕਲਾਸ ਮੁਲਾਜ਼ਮ ਵੀਰ ਸਿੰਘ ਅਤੇ ਜਗਦੇਵ ਸਿੰਘ ਨੇ ਉਸਦੇ ਪੁੱਤਰ ਮੋਹਿਤ ਨੂੰ ਨਹਿਰੀ ਵਿਭਾਗ ਵਿੱਚ ਹੀ ਫੋਰਥ ਕਲਾਸ ਦੀ ਨੌਕਰੀ ਲਗਵਾਉਣ ਦਾ ਭਰੋਸਾ ਦਿੱਤਾ ਸੀ।ਦੋਸ਼ ਹੈ ਕਿ ਦੋਵਾਂ ਨੇ ਨੌਕਰੀ ਲਗਵਾਉਣ ਦੇ ਬਦਲੇ 6 ਲੱਖ ਰੁਪਏ ਦੀ ਮੰਗ ਕੀਤੀ ਅਤੇ ਚੰਡੀਗੜ੍ਹ ਤੱਕ ਆਪਣੀ ਪਹੁੰਚ ਹੋਣ ਦੀ ਗੱਲ ਵੀ ਕਹੀ।

ਸ਼ਿਕਾਇਤਕਰਤਾ ਮੁਤਾਬਕ ਉਹ ਦੋਵਾਂ ਮੁਲਾਜ਼ਮਾਂ ਨੂੰ ਕਰੀਬ ਸਾਢੇ ਪੰਜ ਲੱਖ ਰੁਪਏ ਪਹਿਲਾਂ ਹੀ ਦੇ ਚੁੱਕਾ ਸੀ, ਪਰ ਇਸ ਦੇ ਬਾਵਜੂਦ ਉਸਦੇ ਪੁੱਤਰ ਨੂੰ ਨੌਕਰੀ ਨਹੀਂ ਮਿਲੀ ਅਤੇ ਮੁਲਜ਼ਮ ਲਗਾਤਾਰ ਉਸਨੂੰ ਟਾਲਦੇ ਰਹੇ।ਬਾਅਦ ਵਿੱਚ ਦੋਵਾਂ ਨੇ ਉਸ ਤੋਂ 50 ਹਜ਼ਾਰ ਰੁਪਏ ਹੋਰ ਮੰਗੇ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਵਿਭਾਗ ਨੂੰ ਲਿਖਤੀ ਸ਼ਿਕਾਇਤ ਦਿੱਤੀ।ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਕਾਰਵਾਈ ਦੀ ਯੋਜਨਾ ਬਣਾਈ ਅਤੇ ਦੋਵਾਂ ਮੁਲਾਜ਼ਮਾਂ ਨੂੰ ਮਿੰਨੀ ਸਕੱਤਰੇਤ ਵਿੱਚ ਪੈਸੇ ਲੈਣ ਲਈ ਬੁਲਾਇਆ ਗਿਆ।ਜਿਵੇਂ ਹੀ ਦੋਵਾਂ ਮੁਲਜ਼ਮਾਂ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ, ਪਹਿਲਾਂ ਤੋਂ ਤਿਆਰ ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਵਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਫਿਰੋਜ਼ਪੁਰ ਵਿਜੀਲੈਂਸ ਦੇ ਐਸਐਸਪੀ ਜਗਤ ਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐਸਪੀ ਵਿਜੀਲੈਂਸ ਮੋਗਾ ਸੋਹਨ ਸਿੰਘ, ਇੰਸਪੈਕਟਰ ਰਾਜਿੰਦਰ ਸਿੰਘ, ਅਮਨ ਸਿੰਘ ਸਮੇਤ ਵਿਜੀਲੈਂਸ ਟੀਮ ਨੇ ਇਹ ਕਾਰਵਾਈ ਕੀਤੀ।ਵਿਜੀਲੈਂਸ ਵਿਭਾਗ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ 21 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News