ਦਸਵੀ ਜਮਾਤ ਦੇ ਵਿਦਿਆਰਥੀ ਦੀ ਭੇਦ ਭਰੇ ਹਾਲਤਾਂ ‘ਚ ਹੋਈ ਮੌਤ ਦਾ ਬਣਿਆ ਰਹੱਸ ! ਪ੍ਰੀਵਾਰ ਨੇ ਕਤਲ ਦਾ ਖਦਸ਼ਾ ਕੀਤਾ ਪ੍ਰਗਟ

4948568
Total views : 5949147

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ / ਬਾਰਡਰ ਨਿਊਜ ਸਰਵਿਸ

 ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ 10ਵੀਂ ਜਮਾਤ ਦੇ ਵਿਦਿਆਰਥੀ ਗੁਰਸੇਵਕ ਸਿੰਘ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਉਂਦਿਆਂ ਦੋ ਨੌਜਵਾਨਾਂ ’ਤੇ ਗੰਭੀਰ ਦੋਸ਼ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਗੁਰਸੇਵਕ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਪ੍ਰੀਵਾਰ ਦਾ ਰੋ ਰੋ ਬੁਰਾ ਹਾਲ

ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।ਪਰਿਵਾਰ ਅਨੁਸਾਰ ਗੁਰਸੇਵਕ ਸਿੰਘ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਦਿਲਚਸਪੀ ਰੱਖਦਾ ਸੀ। ਉਹ ਪਿੰਡ ਦੇ ਮੈਦਾਨ ’ਚ ਅਕਸਰ ਫੁੱਟਬਾਲ ਖੇਡਦਾ ਸੀ ਅਤੇ ਇੱਕ ਚੰਗਾ ਖਿਡਾਰੀ ਸੀ। ਉਸ ਦੀ ਸ਼ੱਕੀ ਹਾਲਾਤਾ ’ਚ ਮੌਤ ਕਾਰਨ ਪਰਿਵਾਰ ’ਚ ਸੋਗ ਪਸਰਿਆ ਹੋਇਆ ਹੈ।

ਵਿਦਿਆਰਥੀ ਦੇ ਗਲ਼ੇ ‘ਤੇ ਮਿਲੇ ਨਿਸ਼ਾਨ

ਅੰਮ੍ਰਿਤਸਰ ’ਚ 10ਵੀਂ ਦੇ ਵਿਦਿਆਰਥੀ ਦੀ ਮੌਤ ਜਾਂ ਕਤਲ? ਗਲ਼ੇ 'ਤੇ ਮਿਲੇ ਨਿਸ਼ਾਨਾਂ ਤੋਂ ਵਧਿਆ ਸ਼ੱਕ, ਪੋਸਟਮਾਰਟਮ ਰਿਪੋਰਟ ਤੋਂ ਖੁੱਲ੍ਹੇਗਾ ਰਾਜ਼

ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਵਿਦਿਆਰਥੀ ਦੇ ਗਲ਼ੇ ‘ਤੇ ਨਿਸ਼ਾਨ ਮਿਲੇ ਹਨ। ਇਸੇ ਆਧਾਰ ‘ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਦੋ ਨੌਜਵਾਨਾਂ ਨੇ ਕਥਿਤ ਤੌਰ ‘ਤੇ ਗੁਰਸੇਵਕ ਸਿੰਘ ਨਾਲ ਮਾਰਕੁੱਟ ਕੀਤੀ ਅਤੇ ਬਾਅਦ ’ਚ ਉਸਦਾ ਗਲਾ ਘੁੱਟ ਦਿੱਤਾ।ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News