ਦਫ਼ਤਰੀ ਕਾਮਿਆਂ ਨੇ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ 26 ਤੱਕ ਵਧਾਈ ! 27 ਨੂੰ ਦਫਤਰੀ ਕਾਮੇ ਦਫਤਰਾਂ ਨੂੰ ਲਗਾੳੇੁਣਗੇ ਕੁੰਡੇ

4932533
Total views : 5925308

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ/ਬਾਰਡਰ ਨਿਊਜ ਸਰਵਿਸ

 ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਾਜ਼ਰ ਸੂਬਾ ਲੀਡਰਸ਼ਿਪ ਵਿਭਾਗੀ ਜਥੇਬੰਦੀਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਹਾਜ਼ਰ ਹੋਏ।

ਮੀਟਿੰਗ ਵਿੱਚ 17 ਅਗਸਤ ਤੋਂ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਨੂੰ ਰਿਵਿਊ ਕੀਤਾ ਗਿਆ ਅਤੇ ਅਗਲੀ ਵਿਉਂਤਬੰਦੀ ਲਈ ਵਿਚਾਰ ਲਏ ਗਏ। ਸਮੁੱਚੀ ਲੀਡਰਸ਼ਿਪ ਨੇ ਪਿਛਲੇ ਹਫਤੇ ਤੋਂ ਲਗਾਤਾਰ ਚੱਲ ਰਹੀ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਨੂੰ ਮੁਕੰਮਲ ਕਾਮਯਾਬ ਦੱਸਿਆ ਅਤੇ ਇਹ ਵੀ ਦੱਸਿਆ ਕਿ ਮੁਲਾਜ਼ਮਾਂ ਦੇ ਵਿੱਚ ਇਸ ਸਮੇਂ ਭਗਵੰਤ ਮਾਨ ਸਰਕਾਰ ਵਿਰੁੱਧ ਬਹੁਤ ਜਿਆਦਾ ਰੋਸ ਪਾਇਆ ਜਾ ਰਿਹਾ ਹੈ।

ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਉਹ ਗੁੱਸੇ ਨਾਲ ਭਰੇ ਪੀਤੇ ਬੈਠੇ ਹਨ ਅਤੇ ਇਸ ਸਰਕਾਰ ਨੂੰ 2027 ਵਿੱਚ ਚਲਦਾ ਕਰ ਦੇਣ ਲਈ ਉਤਾਵਲੇ ਹਨ। ਇਸ ਲਈ ਸਮੁੱਚੀ ਲੀਡਰਸ਼ਿਪ ਵੱਲੋਂ ਇਸ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਨੂੰ 26 ਅਗਸਤ ਤੱਕ ਵਧਾਉਣ ਅਤੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਨੂੰ ਕੁੰਡੇ ਲਾਉਣ ਦਾ ਸੁਝਾਅ ਦਿੱਤਾ।

ਇਹ ਵੀ ਕਿਹਾ ਕਿ ਹੜਤਾਲ ਦੌਰਾਨ ਮੁਲਾਜ਼ਮ ਚਾਹੁੰਦੇ ਹਨ ਕਿ ਸੀਟਾਂ ਛੱਡ ਕੇ ਮੌਜੂਦਾ ਸਰਕਾਰ ਵਿਰੁੱਧ ਸਰਕਾਰ ਦੀਆਂ ਨਕਾਮੀਆਂ ਅਤੇ ਮੁਲਾਜ਼ਮ ਵਿਰੋਧੀ ਰਵਈਏ ਦੀਆਂ ਸੱਚਾਈਆਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਪੈਂਫਲੈਟ ਅਤੇ ਪੋਸਟਰ ਦਫ਼ਤਰਾਂ ਤੇ ਜਨਤਕ ਥਾਵਾਂ ਤੇ ਲਾਏ ਜਾਣ ਅਤੇ ਬਾਜ਼ਾਰਾਂ ਦੇ ਵਿੱਚ ਝੰਡਾ ਮਾਰਚ ਕਰਨ ਜਾਂ ਇਹਨਾਂ ਦੇ ਪੁੱਤਲੇ ਫੂਕਣ ਅਤੇ ਘੜ੍ਹੇ ਭੰਨ ਧਰਨੇ ਪ੍ਰਦਰਸ਼ਨ ਕੀਤੇ ਜਾਣ ਦੇ ਵਿਚਾਰ ਦਿੱਤੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News