ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਦਿੱਤੀ ਪ੍ਰਵਾਨਗੀ

4932533
Total views : 5925308

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ 29 ਅਗਸਤ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਸਮੂਹ ਅਰਦਾਸ ਕਰਨ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਨਾਉਣ ਦੀ ਪ੍ਰਵਾਨਗੀ ਸਮੇਤ ਕਈ ਅਹਿਮ ਫੈਸਲੇ ਕੀਤੇ ਗਏ।
ਹੋਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਣ ਵਾਲੀਆਂ ਸ਼ਖ਼ਸੀਅਤਾਂ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਸਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਯਾਦਗਾਰੀ ਅਸਥਾਨ ਬਨਾਉਣ ਦਾ ਸਿਧਾਂਤਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਵੱਡਾ ਅਸਥਾਨ ਹੈ ਅਤੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਦੋਵੇਂ ਪਾਸੇ ਤਿਆਰ ਕੀਤੇ ਜਾਣਗੇ।

 ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅੰਤ੍ਰਿੰਗ ਕਮੇਟੀ ਨੇ ਕੀਤੀ ਸਖ਼ਤ ਨਿੰਦਾ


ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਸਮੂਹਕ ਅਰਦਾਸ ਕਰਨ ਦਾ ਫੈਸਲਾ ਕੀਤਾ ਹੈ। 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 29 ਅਗਸਤ ਨੂੰ ਭੋਗ ਪਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਜਾਵੇਗੀ। 
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਇੰਚਾਰਜ ਸ. ਪਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਜਗਦੀਸ਼ ਸਿੰਘ ਬੁੱਟਰ, ਸ. ਗੁਰਪ੍ਰਤਾਪ ਸਿੰਘ, ਸ. ਕਾਰਜ ਸਿੰਘ, ਸ. ਤਰਸੇਮ ਸਿੰਘ ਆਦਿ ਸ਼ਾਮਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News