ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਨਸ਼ਿਆ ਦੇ ਮਾਮਲੇ ‘ਚ ਮਿਲੀ ਵਡੀ ਸਫਲਤਾ ! ਅਸਲੇ ਤੇ ਨਸ਼ਾ ਤਸਕਰੀ ਨਾਲ ਜੁੜੇ 3 ਗਿਰੋਹਾਂ ਦਾ ਪਰਦਾਫਾਸ਼ ਕਰਕੇ 6 ਕਿਲੋ ਹੈਰੋਇਨ ਤੇ 9 ਪਿਸਤੌਲਾਂ ਸਮੇਤ ਪੰਜ ਨੂੰ ਕੀਤਾ ਗ੍ਰਿਫਤਾਰ

4932776
Total views : 5925789

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕੁਝ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ। 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਗੈਰ-ਕਾਨੂੰਨੀ ਪਿਸਤੌਲਾਂ, 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਿਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਹਰਮਨਬੀਰ ਸਿੰਘ ਗਿੱਲ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਸਪਲਾਈ ਕਰਦੇ ਸਨ।ਇਸ ਸਮੇ ਉਨਾ ਨਾਲ ਡੀ.ਸੀ.ਪੀ ਜਾਂਚ ਸ; ਪ੍ਰਭਜੋਤ ਸਿੰਘ ਵਿਰਕ, ਇੰਸ: ਅਮੋਲਕਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਾਜਰ ਸਨ।

ਇਸ ਸਬੰਧੀ ਥਾਣਾ ਕੈਂਟ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸ਼ਾਮਲ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News