





Total views : 5925790







Total views : 5925790ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਵਿਕਾਸ ਭਵਨ ਵਿਖੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅੰਗਦ ਦੀਪ ਸਿੰਘ ਸੋਹਲ ਅਤੇ ਇਲਾਕੇ ਦੇ ਹੋਰਨਾਂ ਪਤਵੰਤਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਪੀ ਬਲਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਪੱਲਵ ਸ੍ਰੇਸ਼ਠਾ ਵੀ ਮੌਜੂਦ ਸਨ।
ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ
ਇਸ ਦੌਰਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਚੇਅਰਮੈਨ ਅੰਗਦ ਦੀਪ ਸਿੰਘ ਸੋਹਲ ਨਾਲ ਜ਼ਿਲ੍ਹੇ ਦੇ ਲੋੜਵੰਦ ਅਤੇ ਪਛੜੇ ਵਰਗਾਂ ਨੂੰ ਮਿਲ ਰਹੀਆਂ ਭਲਾਈ ਸਕੀਮਾਂ ਦੇ ਮਿਲ ਰਹੇ ਲਾਭਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਕਮਜ਼ੋਰ ਵਰਗਾਂ ਸਮੇਤ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿੱਚ ਕ੍ਰਾਂਤੀ ਲਿਆ ਕੇ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਆਮ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਹੈ।
ਉਨ੍ਹਾਂ ਇਸ ਮੌਕੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਨਾਲ ਨਾਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਜਲਦ ਹੀ ਜਿਲਾ ਤਰਨ ਤਾਰਨ ਵਿੱਚ ਇੱਕ ਵੱਡੀ ਮੀਟਿੰਗ ਕਰਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਾ ਪਰਿਸ਼ਦ ਦੇ ਮੈਂਬਰ ਅਤੇ ਇਲਾਕੇ ਦੇ ਪੰਚ ਸਰਪੰਚ ਵੀ ਹਾਜ਼ਰ ਸਨ। ਖਬਰ ਨੂੰ ਅੱਗੇ ਤੋ ਅੱਗੇ ਸ਼ੇਅਰ ਕਰੋ-

