





Total views : 5926215







Total views : 5926215ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿੱਚ ਲਾਗੂ ਹੋਵੇਗੀ:ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ ਜੀ.ਟੀ.ਬੀ. ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਅੰਮ੍ਰਿਤਸਰ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਅੰਮ੍ਰਿਤਸਰ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਅੰਮ੍ਰਿਤਸਰ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ)ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


