ਅੰਮ੍ਰਿਤਸਰ ਸ਼ਹਿਰੀ ਤੇ ਦਿਹਾਤੀ ਪੁਲਿਸ ਦੀ ਸਾਂਝੀ ਕਾਰਵਾਈ ! ਰਮਦਾਸ ਗ੍ਰਨੇਡ ਹਮਲੇ ਦੇ ਦੋ ਦੋਸ਼ੀ ਕੀਤੇ ਗ੍ਰਿਫਤਾਰ

4932981
Total views : 5926215

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਰਾਮਦਾਸ ਤਹਿਸੀਲ ਦੇ ਪਿੰਡ ਜੱਟਾ ਪਾਸੀਆ ’ਚ ਦਲਜੀਤ ਸਿੰਘ ਦੇ ਘਰ ’ਤੇ ਦੋ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਸਬੰਧੀ ਜਾਣਕਾਰੀ ਦੇਦਿਆਂ ਡੀ.ਆਈ.ਜੀ. ਬਾਰਡਰ ਰੇਂਜ, ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ 20 ਅਗਸਤ ਨੂੰ ਰਾਤ 8:30 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਅਪਰਾਧਿਕ ਪਿਛੋਕੜ ਵਾਲੇ ਦਲਜੀਤ ਸਿੰਘ ਦੇ ਘਰ ’ਤੇ ਗ੍ਰਨੇਡ ਸੁੱਟੇ ਸਨ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਦੋ ਮਹਿਲਾਵਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਸਨ। ਦੱਸਿਆ ਕਿ ਮੁਲਜ਼ਮਾਂ ਨੇ ਵਿਦੇਸ਼ ’ਚ ਰਹਿੰਦੇ ਬਦਨਾਮ ਗੈਂਗਸਟਰ ਹੈਪੀ ਪਸ਼ੀਆ ਦੇ ਇਸ਼ਾਰੇ ’ਤੇ ਇਹ ਹਮਲਾ ਕੀਤਾ ਸੀ।

ਉਨਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਗਾਜ਼ੀ ਨਾਨਕ ਦੇ ਰਹਿਣ ਵਾਲੇ ਜਗਰੂਪ ਸਿੰਘ ਅਤੇ ਪਿੰਡ ਕੋਟਲੀ ਸੂਰਤ ਦੇ ਰਹਿਣ ਵਾਲੇ ਵਿਸ਼ਵ ਪ੍ਰੀਤ ਸਿੰਘ ਵਜੋਂ ਹੋਈ ਹੈ।ਪੁਲਿਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਵੀਰਵਾਰ ਰਾਤ ਨੂੰ ਦਲਜੀਤ ਸਿੰਘ ਦੇ ਘਰ ’ਤੇ ਦੋ ਗ੍ਰਨੇਡ ਸੁੱਟੇ ਸਨ। ਘਟਨਾ ਤੋਂ ਬਾਅਦ, ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਮੁਲਜ਼ਮਾਂ ਦਾ ਪਤਾ ਲਗਾਇਆ।ਇਹ ਮਾਮਲਾ ਅਹਿਮ ਹੈ ਕਿਉਂਕਿ ਇਹ ਪੰਚਾਇਤੀ ਚੋਣਾਂ ਤੋਂ ਬਾਅਦ ਸਥਾਨਕ ਰਾਜਨੀਤਿਕ ਰੰਜਿਸ਼ ਨੂੰ ਨਜਿੱਠਣ ਲਈ ਵਿਦੇਸ਼ੀ ਆਧਾਰਿਤ ਗੈਂਗਸਟਰ ਨੈੱਟਵਰਕ ਦੀ ਕਥਿਤ ਵਰਤੋਂ ਵੱਲ ਇਸ਼ਾਰਾ ਕਰਦਾ ਹੈ। ਪੁਲੀਸ ਨੇ ਕਿਹਾ ਕਿ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ, ਹੋਰ ਸਾਥੀਆਂ ਦੀ ਭੂਮਿਕਾ ਦੀ ਪਛਾਣ ਕਰਨ ਅਤੇ ਇਹ ਪਤਾ ਲਗਾਉਣ ਲਈ ਕਿ ਗ੍ਰਨੇਡ ਕਿੱਥੋਂ ਪ੍ਰਾਪਤ ਕੀਤੇ ਗਏ ਸਨ, ਅੱਗੇ ਦੀ ਜਾਂਚ ਜਾਰੀ ਹੈ।

ਉਨਾਂ ਨੇ ਦੱਸਿਆ ਕਿ ਇਸ ਹਮਲੇ ਪਿਛੇ ਨਿੱਜੀ ਰੰਜਿਸ਼ ਦਾ ਹੋਣਾ ਪਾਇਆ ਗਿਆ ਹੈ, ਕਿਉਕਿ ਦੋਵੇ ਧਿਰਾਂ ਆਪਣੇ ਆਪਣੇ ਗਰੁੱਪ ਦਾ ਸਰਪੰਚ ਬਨਾੳੇੁਣਾ ਚਾਹੁੰਦੀਆਂ ਸਨ ਤੇ ਜਿਸ ਵਿਆਕਤੀ ਦੇ ਘਰ ‘ਤੇ ਗ੍ਰਨੇਡ ਅਟੈਕ ਹੋਇਆ ਹੈ, ਉਸ ਉਪਰ ਵੀ ਪਰਚੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਦੋ ਦਿਨ ਪਹਿਲਾਂ ਦਲਜੀਤ ਸਿੰਘ ਨੇ ਹੈਪੀ ਪਸ਼ੀਆ ਦੀ ਮਾਂ ਦੇ ਘਰ ਦੇ ਬਾਹਰ ਹਵਾ ’ਚ ਗੋਲੀਬਾਰੀ ਕੀਤੀ ਸੀ।ਇਸ ਦਾ ਬਦਲਾ ਲੈਣ ਲਈ, ਪਸ਼ੀਆ ਨੇ ਆਪਣੇ ਗੁੰਡਿਆਂ ਨੂੰ ਦਲਜੀਤ ਦੇ ਘਰ ‘ਤੇ ਗ੍ਰਨੇਡ ਹਮਲਾ ਕਰਨ ਲਈ ਕਿਹਾ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜਾਂਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਗ੍ਰਨੇਡ ਕਿੱਥੋਂ ਪ੍ਰਾਪਤ ਕੀਤੇ, ਸਾਜ਼ਿਸ਼ ਵਿੱਚ ਹੋਰ ਕੌਣ ਸ਼ਾਮਲ ਸੀ ਅਤੇ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਰਹਿੰਦੇ ਗੈਂਗਸਟਰਾਂ ਨਾਲ ਕਿਵੇਂ ਸੰਪਰਕ ਕੀਤਾ। ਇਸ ਸਮੇ ਉਨਾਂ ਨਾਲ ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ  ਸ:  ਕੰਵਲਪ੍ਰੀਤ ਸਿੰਘ ਚਾਹਲ, ਡੀ.ਸੀ.ਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਸ: ਪ੍ਰਭਜੋਤ ਸਿੰਘ ਵਿਰਕ ਤੇ ਹੋਰ ਅਧਿਕਾਰੀ ਵੀ ਹਾਜਰ ਸਨ ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-  
Share this News