ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

4951737
Total views : 5953038

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਪੰਜਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਪਰਨੀਤ ਕੌਰ ਨੇ ਕੁਲ 600 ਅੰਕਾਂ ’ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਸਬੰਧੀ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਨੀਤ ਕੌਰ ਨੇ ਕੁਲ 600 ਅੰਕਾਂ ’ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ, ਤਨਵੀ ਚੋਪਰਾ ਨੇ 432 ਅੰਕਾਂ ਨਾਲ ਤੀਸਰਾ ਅਤੇ ਵਤਨਪ੍ਰੀਤ ਕੌਰ ਨੇ 426 ਅੰਕਾਂ ਨਾਲ ਚੌਥਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਉਨ੍ਹਾਂ ਇਸ ਉਪਲਬੱਧੀ ’ਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।

ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਪੁਰਨਿਮਾ ਖੰਨਾ, ਡਾ. ਰੇਨੂੰ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ. ਨੀਤੀਕਾ ਮਹਾਜਨ ਅਤੇ ਕਾਲਜ ਦੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News