





Total views : 5954658







Total views : 5954658ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਿਤ ਅਤੇ ਸੰਤ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਦੇ ਬੀਸੀਏ ਸਮੈਸਟਰ ਚੌਥੇ ਦਾ ਨਤੀਜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨਿਆ ਗਿਆ। ਇਸ ਵਿੱਚ ਬੀਸੀਏ ਸਮੈਸਟਰ ਚੌਥੇ ਦੀ ਪਾਸ ਪ੍ਰਤੀਸ਼ਤ 100 ਫੀਸਦੀ ਰਹੀ।
ਬੀਸੀਏ ਸਮੈਸਟਰ ਚੌਥੇ ਦੀ ਵਿਦਿਆਰਥਣ ਜਨਾਕਸ਼ੀ 75% ਨਾਲ ਪਹਿਲਾ , ਅਰਸ਼ਦੀਪ ਕੌਰ 73% ਨਾਲ ਦੂਜਾ ਅਤੇ ਮਾਨਵ 69% ਨਾਲ ਤੀਜਾ ਸਥਾਨ ਕੀਤਾ ਪ੍ਰਾਪਤ
ਇਹਨਾਂ ਵਿੱਚ ਬੀਸੀਏ ਸਮੈਸਟਰ ਚੌਥੇ ਦੀ ਵਿਦਿਆਰਥਣ ਜਨਾਕਸ਼ੀ 75% ਨਾਲ ਪਹਿਲਾ , ਅਰਸ਼ਦੀਪ ਕੌਰ 73% ਨਾਲ ਦੂਜਾ ਅਤੇ ਮਾਨਵ 69% ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਤੀਜਿਆਂ ਵਿੱਚ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ ਹੈ,ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਵਿੱਚ ਚੰਗੇ ਨੰਬਰ ਲੈ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਇਸ ਮੌਕੇ ਡਾਕਟਰ ਅਮਰਬੀਰ ਸਿੰਘ ,ਪ੍ਰੋਫੈਸਰ ਸੁਰਿੰਦਰ ਸਿੰਘ, ਪ੍ਰੋਫੈਸਰ ਇੰਦਰਜੀਤ ਸਿੰਘ, ਸੁਪਰੀਡੈਂਟ ਤਜਿੰਦਰਜੀਤ ਸਿੰਘ, ਪ੍ਰੋਫੈਸਰ ਸੁਖਪਾਲ ਕੌਰ ਪ੍ਰੋਫੈਸਰ ਹਰਪ੍ਰੀਤ ਕੌਰ ਪ੍ਰੋਫੈਸਰ ਚੰਦਪ੍ਰੀਤ ਕੌਰ ਹਾਜ਼ਰ ਰਹੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

