





Total views : 5952878







Total views : 5952878ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ /ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਮਾਨਯੋਗ ਸਕੱਤਰ (ਵਿੱਦਿਆ) ਸ੍ਰ. ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ “ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਕਰੀਚੋ (ਕੀਨੀਆ)” ਵੱਲੋਂ ਉਲੀਕੇ ਗਏ “ਨਿਸ਼ਕਾਮ ਇੰਟਰਨੈਸ਼ਨਲ ਸਪਿਰੂਚੁਅਲ ਐਂਡ ਸੇਵਾ ਗਰਲਜ਼ ਰੀਟਰੀਟ” ਤਹਿਤ ਮਿਤੀ 17 ਤੋਂ 26 ਅਗਸਤ 2026 ਤੱਕ ਕਰਵਾਏ ਜਾ ਰਹੇ ਵਿਸ਼ੇਸ਼ ਅੰਤਰਰਾਸ਼ਟਰੀ ਕੈਂਪ ਵਿੱਚ ਉਤਸ਼ਾਹ ਨਾਲ ਸਮੂਲੀਅਤ ਕੀਤੀ ਜਾ ਰਹੀ ਹੈ।
ਇਸ ਮਾਣਮੱਤੇ ਮੌਕੇ ‘ਤੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਦੀ ਅੰਮ੍ਰਿਤਧਾਰੀ ਵਿਦਿਆਰਥਣ ਰਵਨੀਤ ਕੌਰ (12ਵੀਂ ਸਾਇੰਸ) ਵੀ ਇਸ ਅੰਤਰਰਾਸ਼ਟਰੀ ਪੱਧਰ ਦੇ ਆਯੋਜਿਤ ਧਾਰਮਿਕ ਅਤੇ ਸੇਵਾ-ਕੇਂਦਰਿਤ ਕੈਂਪ ਵਿੱਚ ਹਿੱਸਾ ਲੈ ਰਹੀ ਹੈ।
ਕੈਂਪ ਦੌਰਾਨ ਵਿਦਿਆਰਥਣਾਂ ਨੂੰ ਸਿੱਖ ਧਰਮ ਦੀਆਂ ਮਹਾਨ ਸਿੱਖਿਆਵਾਂ, ਗੁਰਬਾਣੀ, ਅਧਿਆਤਮਿਕਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਨਿਸ਼ਕਾਮ ਭਾਵਨਾ ਨਾਲ ਜੋੜਨ ਦੇ ਨਾਲ-ਨਾਲ ਵੱਖ-ਵੱਖ ਸੇਵਾ-ਮੁਖੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਰਿਹਾ ਹੈ।
ਸਕੂਲ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਨੇ ਕਿਹਾ ਕਿ ਵਿਦਿਆਰਥਣ ਰਵਨੀਤ ਕੌਰ ਦੀ ਇਸ ਅੰਤਰਰਾਸ਼ਟਰੀ ਪੱਧਰ ਦੀ ਸ਼ਮੂਲੀਅਤ ਸਕੂਲ, ਮਾਪਿਆਂ, ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਹ ਮੌਕਾ ਨਾ ਸਿਰਫ਼ ਉਸ ਦੇ ਆਤਮਿਕ ਅਤੇ ਸਿੱਖੀ ਜੀਵਨ ਨੂੰ ਹੋਰ ਮਜ਼ਬੂਤ ਕਰੇਗਾ, ਸਗੋਂ ਉਸ ਵਿੱਚ ਸੇਵਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਵੀ ਹੋਰ ਪ੍ਰਫੁੱਲਤ ਕਰੇਗਾ।
ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਰਵਨੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਾ ਹੈ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕਰਦਾ ਹੈ। ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਨੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸ੍ਰ. ਸੁਖਵਿੰਦਰ ਸਿੰਘ, ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਹਨਾਂ ਦੀ ਉਸਾਰੂ ਸੋਚ ਸਦਕਾ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀਆਂ ਵਿਦਿਆਰਥਣਾਂ ਅੰਤਰਰਾਸ਼ਟਰੀ ਪੱਧਰ ‘ਤੇ ਆਯੋਜਿਤ ਧਾਰਮਿਕ ਕੈਂਪ ਵਿੱਚ ਹੀ ਸਮੂਲੀਅਤ ਕਰ ਰਹੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
