ਮਹਾਂ ਹੜਤਾਲ ਦਾ ਅਸਰ-ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ ਪਸਰੀ !ਬਾਕੀ ਜ਼ਿੰਦਗੀ ਆਮ ਵਾਂਗ

4933913
Total views : 5927595

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਮੁਤਾਬਕ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ ਹੋ ਗਈ ਹੈ। ਹੜਤਾਲ ਕਾਰਨ ਸਾਰੇ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ ਪਸਰੀ ਹੋਈ ਹੈ। ਦਫ਼ਤਰਾਂ ਦੇ ਦਰਵਾਜ਼ੇ ਖੁੱਲ੍ਹੇ ਹਨ ਪਰ ਸੀਟਾਂ ’ਤੇ ਮੁਲਾਜ਼ਮ ਨਹੀਂ ਹਨ। ਸਮਾਣਾ ਵਿਖੇ ਮੁਲਾਜ਼ਮਾਂ ਨੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਵਿਸ਼ਾਲ ਧਰਨਾ ਸ਼ੁਰੂ ਕਰ ਦਿੱਤਾ ਹੈ। ਧਰਨੇ ਵਿਚ ਵੱਖ-ਵੱਖ ਮੁਲਾਜ਼ਮ ਆਗੂ ਵਿਚਾਰ ਪ੍ਰਗਟ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤੀ ਗਈ ਤਾਂ ਇਸ ਤੋਂ ਵੀ ਵੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਆਮ ਹੜਤਾਲ ਦੇ ਵਿਚਕਾਰ, ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦੇ ਅੱਜ ਦੁਪਹਿਰ 1 ਵਜੇ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਯੂਨੀਅਨਾਂ ਨੇ ਸਪੱਸ਼ਟ ਕੀਤਾ ਹੈ ਕਿ ਮੁਲਾਕਾਤ ਦੇ ਨਾਲ-ਨਾਲ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ।

 ਹਸਪਤਾਲਾਂ ’ਚ ਓ.ਪੀ.ਡੀ ਬੰਦ ਤੇ ਦਫ਼ਤਰਾਂ ’ਚ ਕੰਮ ਠੱਪ

ਸਾਂਝਾ ਮੁਲਾਜ਼ਿਮ ਮੰਚ ਦੇ ਕਨਵੀਨਰ ਹਰਨੇਕ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਵਿੱਚ 200 ਤੋਂ 250 ਦੇ ਲਗਭਗ ਛੋਟੇ-ਵੱਡੇ ਕਰਮਚਾਰੀ ਸੰਗਠਨ ਇੱਕਜੁੱਟ ਹੋਏ ਹਨ। ਉਨ੍ਹਾਂ ਆਮ ਜਨਤਾ ਨੂੰ ਅੱਜ ਸਰਕਾਰੀ ਦਫ਼ਤਰਾਂ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸੜਕ ਜਾਮ ਨਹੀਂ ਕੀਤੀ ਜਾਵੇਗੀ ਅਤੇ ਨਿਜੀ ਅਦਾਰੇ, ਬਾਜ਼ਾਰ ਤੇ ਆਵਾਜਾਈ ਆਮ ਵਾਂਗ ਚੱਲਣਗੇ।

ਅੰਮ੍ਰਿਤਸਰ ਬੱਸ ਅੱਡੇ ‘ਤੇ ਬੱਸਾਂ ਦੀ ਆਵਾਜਾਈ ਆਮ, ਕਰਮਚਾਰੀਆਂ ਦੀ ਹੜਤਾਲ ਦਾ ਨਹੀਂ ਦਿਖਿਆ ਅਸਰ

ਅੰਮ੍ਰਿਤਸਰ ਬੱਸ ਅੱਡੇ 'ਤੇ ਬੱਸਾਂ ਦੀ ਆਵਾਜਾਈ ਆਮ, ਕਰਮਚਾਰੀਆਂ ਦੀ ਹੜਤਾਲ ਦਾ ਨਹੀਂ ਦਿਖਿਆ ਅਸਰ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁੱਖ ਸਲਾਹਕਾਰ ਸੁਨੀਲ ਕੁਮਾਰ ਅਨੁਸਾਰ, ਅੱਜ ਸਾਰੇ ਕਰਮਚਾਰੀ ਜ਼ਿਲ੍ਹਾ ਪੱਧਰ ‘ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਆਪਣਾ ਰੋਸ ਪ੍ਰਗਟ ਕਰਨਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਡੀਏ ਦਾ ਕੇਸ ਉਹ ਅਦਾਲਤ ਵਿੱਚ ਪਹਿਲਾਂ ਹੀ ਜਿੱਤ ਚੁੱਕੇ ਹਨ ਅਤੇ ਇਹ ਹੜਤਾਲ ਬਾਕੀ ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News