





Total views : 5952878







Total views : 5952878ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਉਸੇ ਵੇਲੇ ਅੱਗੇ ਵਧੇਗੀ, ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਸਥਿਤੀ ਹੋਰ ਸਪੱਸ਼ਟ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ… ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ… ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।ਸੀਐੱਮ ਮਾਨ ਨੇ ਸਰਕਾਰੀ ਹੜਤਾਲੀ ਮੁਲਜ਼ਾਮਾਂ ਨੂੰ ਦੋ-ਟੁਕ ਕਿਹਾ ਹੈ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ ਪਰ ਗੱਲਬਾਤ ਤੇ ਹੜਤਾਲ ਨਾਲ-ਨਾਲ ਨਹੀਂ ਚੱਲ ਸਕਦੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
