





Total views : 5927595







Total views : 5927595ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਹੜਤਾਲੀ ਮੁਲਾਜ਼ਮਾਂ ਖਿਲਾਫ ਟਕਰਾਅ ਹੋਰ ਵਧਣ ਦੇ ਆਸਾਰ ਹਨ ਕਿਉਂਕਿ ਸੂਬਾ ਸਰਕਾਰ ਹੜਤਾਲੀ ਮੁਲਾਜ਼ਮਾਂ ਖਿਲਾਫ ਸਖ਼ਤੀ ਦੇ ਰੌਂਅ ਵਿਚ ਹੈ ਤੇ ਸਰਕਾਰ ਨੇ ਅੱਜ ’ਗੈਰ ਹਾਜ਼ਰ’ ਰਹਿਣ ਮੁਲਾਜ਼ਮਾਂ ਦੀਆਂ ਸੂਚੀਆਂ ਮੰਗ ਲਈਆਂ ਹਨ ਜਿਹਨਾਂ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਅਮਲਾ ਸ਼ਾਖ਼ਾ ਨੇ ਵੱਖ-ਵੱਖ ਵਿਭਾਗ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਆਖਿਆ ਹੈ ਕਿ ਉਸ ਕੋਲ ਰਿਪੋਰਟਾਂ ਹਨ ਕਿ ਮੁਲਾਜ਼ਮਾਂ ਦੇ ਦਫਤਰਾਂ ਵਿਚੋਂ ਗੈਰ ਹਾਜ਼ਰ ਰਹਿਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਝੱਲਣੀਆਂ ਪਈਆਂ ਹਨ। ਅਜਿਹੇ ਵਿਚ ਸਰਕਾਰ ਨੇ ਅੱਜ ਸ਼ਾਮ ਤੱਕ ਹੀ ਗੈਰ ਹਾਜ਼ਰ ਮੁਲਾਜ਼ਮਾਂ ਦੀਆਂ ਸੂਚੀਆਂ ਮੰਗ ਲਈਆਂ ਹਨ ,ਇਹ ਸੂਚੀ ਪ੍ਰਾਪਤ ਹੋਣ ਤੋਂ ਬਾਅਦ ਸੰਬੰਧਿਤ ਸੇਵਾ ਨਿਯਮਾਂ ਦੀਆਂ ਧਾਰਾਵਾਂ ਅਨੁਸਾਰ ਗ਼ੈਰ-ਹਾਜ਼ਰ ਰਹੇ ਕਰਮਚਾਰੀਆਂ ਵਿਰੁੱਧ ਬਣਦੀ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।
ਆਮ ਜਨਤਾ ਦੀਆਂ ਸ਼ਿਕਾਇਤਾਂ ਤੋਂ ਬਾਅਦ ਲਿਆ ਫ਼ੈਸਲਾ
ਸਰਕਾਰ ਦੇ ਅਧਿਕਾਰਤ ਬੁਲਾਰੇ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਆਮ ਜਨਤਾ ਵੱਲੋਂ ਵੱਖ-ਵੱਖ ਹਲਕਿਆਂ ਤੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੇ ਆਪਣੀ ਡਿਊਟੀ ‘ਤੇ ਮੌਜੂਦ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
