





Total views : 5927596







Total views : 5927596ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸੂਬੇ ਦੀ ਰਾਜਨੀਤੀ ਵਿੱਚ ਚੋਣਾਂ ਨੇੜੇ ਆਉਂਦੀਆਂ ਹੀ ਇੱਕ ਵੱਡੀ ਹਲਚਲ ਵੇਖਣ ਨੂੰ ਮਿਲ ਰਹੀ ਹੈ ਤੇ ਲਗਾਤਾਰ ਪਾਰਟੀ “ਅਕਾਲੀ ਦਲ ਵਾਰਿਸ ਪੰਜਾਬ ਦੇ” ਨੂੰ ਪੰਜਾਬ ਵਿੱਚ ਲੋਕਾਂ ਦਾ ਵੱਡਾ ਹੁਲਾਰਾ ਮਿਲ ਰਿਹਾ ਹੈ ਤੇ ਹੋਰ ਸਿਆਸੀ ਪਾਰਟੀਆਂ ਛੱਡ ਕੇ ਲੀਡਰ ਸ਼ਾਮਲ ਹੋ ਰਹੇ ਹਨ।
ਇਸ ਤਹਿਤ ਅੱਜ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ‘ਆਪ’ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਦੀ ਸੇਵਾ ਨਿਭਾਅ ਚੁੱਕੇ ਸ. ਬਲਜਿੰਦਰ ਸਿੰਘ ਥਾਂਦੇ, ਹਲਕਾ ਰਾਜਾਸਾਂਸੀ ਤੋਂ ਆਪ ਦੇ ਮੀਡੀਆ ਇੰਚਾਰਜ਼ ਸ਼ਿਵ ਕੁਮਾਰ ਚੋਗਾਵਾਂ ਅਤੇ ਸ਼੍ਰੋਮਣੀ ਅਕਾਲੀ ਹਲਕਾ ਅਟਾਰੀ ਦੇ ਪ੍ਰਮੁੱਖ ਆਗੂ ਝਿਰਮਲ ਸਿੰਘ ਭੰਡਿਆਰ ਆਪਣੇ ਪ੍ਰਮੁੱਖ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ।ਇਸ ਸਬੰਧੀ ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇੱਕ ਭਰਵੀਂ ਪ੍ਰੈਸ ਕਾਨਫਰੰਸ ਦੌਰਾਨ, ਮੈਂਬਰ ਪਾਰਲੀਮੈਂਟ ਭਾਈ ਅਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਇਹ ਸ਼ਮੂਲੀਅਤ ਕਰਵਾਈ ਗਈ।
ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਲੜਾਈ ਹੋਵੇਗੀ ਮਜ਼ਬੂਤ: ਬਾਪੂ ਤਰਸੇਮ ਸਿੰਘ
ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦਿਆਂ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਪੰਜਾਬ ਦੀ ਹੋਂਦ, ਹੱਕਾਂ ਅਤੇ ਪੰਥਕ ਹਿੱਤਾਂ ਦੀ ਰਾਖੀ ਲਈ ਹਰ ਪੰਜਾਬ-ਹਿਤੈਸ਼ੀ ਵਿਅਕਤੀ ਦਾ ਪਾਰਟੀ ਵਿੱਚ “ਜੀ ਆਇਆਂ ਨੂੰ” ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਸੂਬੇ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲਾ ਮਜ਼ਬੂਤ ਮੰਚ ਹੈ।
ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਪ੍ਰਮੁੱਖ ਆਗੂ: ਸ੍ਰ. ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਗੁਰਵਿੰਦਰ ਸਿੰਘ ਝੰਡੇਰ।”ਅਕਾਲੀ ਦਲ ਵਾਰਿਸ ਪੰਜਾਬ ਦੇ” ਦੇ ਪੰਜਾਬ ਅਤੇ ਜ਼ਿਲ੍ਹਾ ਨੁਮਾਇੰਦੇ: ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਾਈ ਜਸਕਰਨ ਸਿੰਘ ਰਿਆੜ, ਸ੍ਰ. ਸਵਿੰਦਰ ਸਿੰਘ ਸਾਂਘਣਾ, ਸ੍ਰ. ਪ੍ਰਗਟ ਸਿੰਘ ਮਾਹਲ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਪਰਮਜੀਤ ਸਿੰਘ ਵਣੀਏਕੇ।ਇਸ ਮੌਕੇ ਸ੍ਰ. ਹਰਕਮਲਪ੍ਰੀਤ ਸਿੰਘ, ਸ੍ਰ. ਦਲਜੀਤ ਸਿੰਘ ਪੱਧਰੀ, ਪ੍ਰਿਤਪਾਲ ਸਿੰਘ ਮੀਰਾਂਕੋਟ, ਬਾਬਾ ਕੁਲਵੰਤ ਸਿੰਘ, ਸ਼ੇਰਾ ਲਹੌਰੀ ਮੱਲ, ਬਿਕਰਮਜੀਤ ਸਿੰਘ ਭੰਡਿਆਰ, ਭਾਈ ਜਰਮਨਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ (ਤਰਨਾ ਦਲ), ਹਰਜਿੰਦਰ ਸਿੰਘ ਲਹੌਰੀ ਮੱਲ, ਨਿਰਮਲ ਸਿੰਘ ਭੰਡਿਆਰ ਅਤੇ ਡਾ. ਲਾਭਪ੍ਰੀਤ ਸਿੰਘ ਭੰਡਿਆਰ ਸ਼ਾਮਲ ਹੋਏ।
ਇਸ ਸਬੰਧੀ ਸਿਆਸੀ ਮਾਹਿਰਾਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਆਖਿਆ ਕਿ, ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਰਾਜਾਸਾਂਸੀ ਤੋਂ ਮੀਡੀਆ ਇੰਚਾਰਜ਼ ਦੇ ਪਾਰਟੀ ਛੱਡਣ ਨਾਲ ਅੰਮ੍ਰਿਤਸਰ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਵੱਡਾ ਧੱਕਾ ਲੱਗਾ ਹੈ, ਇਸ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ, ਜਦਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

