Total views : 5927595

Total views : 5927595ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਦੀ ਰਾਖੀ ਕਰਨ ਅਤੇ ਅਸ਼ਾਂਤੀ, ਅੱਤਵਾਦ ਦੇ ਖਤਰੇ ਅਤੇ ਸੜਕ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਨਾਲ-ਨਾਲ ਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਇਰਾਦੇ ਸਪੱਸ਼ਟ ਕਰਦਾ ਹੈ।
ਇਸ ਮੌਕੇ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪੰਜਾਬ ਪੁਲਿਸ ‘ਚ ਸ਼ਾਮਲ ਹੋਣ ਵਾਲੇ 1,746 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨੌਜਵਾਨ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’, ਨਿਰੋਲ ਮੈਰਿਟ ਦੇ ਆਧਾਰ ‘ਤੇ ਭਰਤੀ ਹੋਏ ਹਨ… ਪਿਛਲੇ ਲਗਭਗ ਢਾਈ ਸਾਲਾਂ ਵਿੱਚ ਸਾਡੀ ਸਰਕਾਰ 70,840 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ, ਜੋ ਕਿ ਇੱਕ ਇਤਿਹਾਸਕ ਪ੍ਰਾਪਤੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਇਹ ਨਵੇਂ ਭਰਤੀ ਹੋਏ ਬਹਾਦਰ ਜਵਾਨ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਪੰਜਾਬ ਅਤੇ ਦੇਸ਼ ਦੀ ਰਾਖੀ ਕਰਨਗੇ… ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਪੁਲਿਸ ਪਰਿਵਾਰ ਵਿੱਚ ਜੀ ਆਇਆਂ ਨੂੰ।

ਜ਼ਿਲ੍ਹਾ ਕੇਡਰ ਵਿੱਚ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਪੋਸਟਾਂ ਨੂੰ ਵਿਭਾਗੀ ਤਰੱਕੀਆਂ ਰਾਹੀਂ ਭਰਨ ਦੀ ਪ੍ਰਵਾਨਗੀ

ਪੀ.ਏ.ਪੀ. ਗਰਾਊਂਡ ਫਿਲੌਰ ਵਿਖੇ 1,746 ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲਿਸ ਦੇ ਪਰਿਵਾਰ ਦਾ ਅਨਿੱਖੜਵਾਂ ਅੰਗ ਬਣਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰਤਾ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹਾਂ ਦੇਣ ‘ਤੇ ਮਾਣ ਹੈ, ਜੋ ਸੂਬੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ, “ਜੇਕਰ ਕੇਂਦਰ ਸਰਕਾਰ ਜਾਂ ਕੋਈ ਹੋਰ ਸੂਬਾ ਸਰਕਾਰ ਆਪਣੇ ਕਿਸੇ ਵੀ ਮੁਲਾਜ਼ਮ ਨੂੰ 36,000 ਰੁਪਏ ਤਨਖਾਹ ਦਿੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮ ਨੂੰ 50,000 ਰੁਪਏ ਤਨਖਾਹ ਦਿੰਦੀ ਹੈ। ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹ ਦਿੰਦੀ ਹੈ, ਜੋ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।”
‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ‘ਤੇ ਯੋਗਤਾ ਮੁਤਾਬਕ ਹੁਣ ਤੱਕ 70,840 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਜ਼ਿਲ੍ਹਾ ਕਾਡਰ ਦੀਆਂ 1,600 ਨਵੀਂਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ। ਇਹ ਆਸਾਮੀਆਂ ਵਿਭਾਗੀ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ ਤਾਂ ਜੋ ਸੇਵਾ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਕਰੀਅਰ ਵਿੱਚ ਅੱਗੇ ਵਧਣ ਦੇ ਮੌਕੇ ਮਿਲ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਮੈਰਿਟ ਅਤੇ ਵਾਰੀ ਅਨੁਸਾਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਅਸੀਂ ਫੋਰਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ ਤਾਂ ਜੋ ਸਾਡੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਹੋਰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ।”
ਸਰਕਾਰ ਦੇ ਸੜਕ-ਸੁਰੱਖਿਆ ਉਪਰਾਲੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸੂਬਾਈ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਸੁਰੱਖਿਆ ਵਧਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਫੋਰਸ ਲਈ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਇਹ ਫੋਰਸ ਲਗਭਗ 4,200 ਕਿਲੋਮੀਟਰ ਦੇ ਹਾਦਸਿਆਂ ਦੇ ਸੰਭਾਵੀ ਰਾਜਮਾਰਗਾਂ ‘ਤੇ ਤਾਇਨਾਤ ਕੀਤੀ ਗਈ ਹੈ। ਸਰਕਾਰੀ ਰਿਪੋਰਟ ਅਨੁਸਾਰ ਇਸ ਫੋਰਸ ਦੇ ਗਠਨ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 52.87 ਫੀਸਦੀ ਦੀ ਕਮੀ ਆਈ ਹੈ। ਉਨ੍ਹਾਂ ਕਿਹਾ, “ਹਾਈਵੇਅ ‘ਤੇ ਬਿਹਤਰ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਐਸ.ਐਸ.ਐਫ. ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ। ਇਹ ਨੌਜਵਾਨ ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਸਾਡੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ ਠੱਲ੍ਹ ਪਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸੰਸਦ ਵਿੱਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ, “ਹੁਣ ਤੁਸੀਂ ਸਰਕਾਰ ਦਾ ਅਨਿਖੜਵਾਂ ਅੰਗ ਬਣ ਗਏ ਹੋ। ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰੋ ਅਤੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਅਤੇ ਆਪਣੇ ਅਹੁਦੇ ਦੀ ਵਰਤੋਂ ਕਰੋ।”ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
30 attachments