6 ਸਾਲ ਪੁਰਾਣੇ ਕੇਸ ‘ਚ ਤਤਕਾਲੀ ਐੱਸ.ਐੱਚ.ਓ. ਬਲਜਿੰਦਰ ਸਿੰਘ ਨੂੰ 3 ਸਾਲ ਦੀ ਹੋਈ ਸਜ਼ਾ : ਅੰਮ੍ਰਿਤਧਾਰੀ ਸਿੰਘ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ

4934391
Total views : 5928265

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਖੰਨਾ/ਬਾਰਡਰ ਨਿਊਜ ਸਰਵਿਸ

ਖੰਨਾ ਦੇ ਸਦਰ ਥਾਣੇ ਵਿਚ ਪਿਓ-ਪੁੱਤਰ ਸਮੇਤ ਤਿੰਨ ਵਿਅਕਤੀਆਂ ਨੂੰ ਨਗਨ ਕਰਕੇ ਕੁੱਟਮਾਰ ਕਰਨ ਅਤੇ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਕਰੀਬ ਛੇ ਸਾਲ ਪੁਰਾਣੇ ਮਾਮਲੇ ਵਿਚ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀ ਐੱਸ.ਐੱਚ.ਓ. ਬਲਜਿੰਦਰ ਸਿੰਘ ਨੂੰ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਜੂਨ 2019 ਦਾ ਹੈ, ਜਦੋਂ ਖੰਨਾ ਸਦਰ ਥਾਣੇ ਦੇ ਤਤਕਾਲੀ ਐੱਸ.ਐੱਚ.ਓ. ਬਲਜਿੰਦਰ ਸਿੰਘ ’ਤੇ ਇਕ ਅੰਮ੍ਰਿਤਧਾਰੀ ਵਿਅਕਤੀ, ਉਸ ਦੇ ਪੁੱਤਰ ਅਤੇ ਉਨ੍ਹਾਂ ਦੇ ਸਾਥੀ ਨੂੰ ਥਾਣੇ ਵਿਚ ਆਪਣੇ ਦਫ਼ਤਰ ਅੰਦਰ ਨਗਨ ਕਰਕੇ ਕੁੱਟਣ ਅਤੇ ਬਾਅਦ ਵਿਚ ਉਨ੍ਹਾਂ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ਲੱਗੇ ਸਨ।

 

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਅਤੇ ਪੀੜਤ ਪੱਖ ਨੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਸੀ। ਲਗਾਤਾਰ ਕਾਰਵਾਈ ਦੀ ਮੰਗ ਤੋਂ ਬਾਅਦ ਏ.ਡੀ.ਜੀ.ਪੀ. ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਸਾਲ 2020 ਵਿਚ ਖੰਨਾ ਦੇ ਸਿਟੀ ਥਾਣਾ-1 ਵਿਚ ਤਤਕਾਲੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਹਵਾਲਦਾਰ ਵਰੁਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿਚ ਕੁੱਟਮਾਰ, ਗੈਰ-ਕਾਨੂੰਨੀ ਹਿਰਾਸਤ, ਐੱਸ.ਸੀ.-ਐੱਸ.ਟੀ. ਐਕਟ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਆਈ.ਟੀ. ਐਕਟ ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਸਨ। ਹੁਣ ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਇਸ ਮਾਮਲੇ ਵਿਚ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਸ਼ਿਕਾਇਤਕਰਤਾ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਬਰਾੜ ਨੇ ਵੀ ਇੰਸਪੈਕਟਰ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਏ ਜਾਣ ਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਉਹ ਡੀ.ਜੀ.ਪੀ. ਤੋਂ ਮੰਗ ਕਰਨਗੇ ਕਿ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।

ਇਸ ਦੇ ਨਾਲ ਹੀ ਉਹ ਆਈ.ਟੀ. ਐਕਟ ਤਹਿਤ ਸਜ਼ਾ ਵਧਾਉਣ ਲਈ ਹਾਈਕੋਰਟ ਵਿਚ ਵੀ ਕੇਸ ਦਾਇਰ ਕਰਨਗੇ। ਫਿਲਹਾਲ ਅਦਾਲਤ ਦੇ ਵਿਸਥਾਰਤ ਹੁਕਮਾਂ ਦੀ ਕਾਪੀ ਸਾਹਮਣੇ ਨਹੀਂ ਆਈ ਹੈ। ਇਸ ਲਈ ਤਿੰਨ ਸਾਲ ਦੀ ਸਜ਼ਾ ਤੋਂ ਇਲਾਵਾ ਅਦਾਲਤ ਨੇ ਕੋਈ ਹੋਰ ਹੁਕਮ ਜਾਂ ਦਿਸ਼ਾ-ਨਿਰਦੇਸ਼ ਦਿੱਤੇ ਹਨ ਜਾਂ ਨਹੀਂ, ਇਸ ਦੀ ਪੂਰੀ ਜਾਣਕਾਰੀ ਫੈਸਲੇ ਦੀ ਕਾਪੀ ਮਿਲਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News