ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

4934391
Total views : 5928265

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬਾਬਾ ਬਕਾਲਾ/ਬਾਰਡਰ ਨਿਊਜ ਸਰਵਿਸ 

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ‘ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ‘ ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ ਤੇ ਕੰਮ ਕਰ ਰਹੀ ਹੈਜਿਸ ਵਿੱਚ ਰਜਿਸਟ੍ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ ਸਤਿਕਾਰ ਸਖੀਆਂ‘ ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।

    ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ‘ ‘ਤੇ ਲਿਖਿਆ: “ਬਾਬਾ ਬਕਾਲਾ ਸਾਹਿਬ ਤੋਂ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਰੱਖੜੀ ਤੇ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਅੱਜ ਸਤਿਕਾਰ ਯੋਜਨਾ‘ ਤਹਿਤ 5.30 ਲੱਖ ਔਰਤਾਂ ਦੇ ਖਾਤਿਆਂ ਚ 181.50 ਕਰੋੜ ਰੁਪਏ ਸ਼ਗਨ‘ ਵਜੋਂ ਭੇਜੇ ਗਏ ਹਨ। ਹੁਣ ਤੱਕ ਕੁੱਲ 70.92 ਲੱਖ ਮਾਵਾਂ-ਭੈਣਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ। 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 70,840 ਨੌਜਵਾਨਾਂ ਨੂੰ ਨੌਕਰੀਆਂ ਮਿਲਣ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਵੱਲੋਂ ਨੀਟ ਦੀ ਪ੍ਰੀਖਿਆ ਪਾਸ ਕਰਨ ਨਾਲ ਪੰਜਾਬ ਇੱਕ ਵਾਰ ਫਿਰ ਤਰੱਕੀ ਦੀ ਰਾਹ ਤੇ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਨੰਬਰ ਇਕ ਸੂਬਾ ਬਣ ਕੇ ਉੱਭਰ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨੂੰ ਕੀਤਾ ਸੰਬੋਧਨ

 

 

ਉਨ੍ਹਾਂ ਕਿਹਾ, “ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੀ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ 7,200 ਕਰੋੜ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਹਿਰੀ ਸਿੰਚਾਈ ਅਧੀਨ ਰਕਬਾ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋ ਗਿਆ ਹੈਜਿਸ ਨਾਲ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਲਾਭ ਹੋਇਆ ਹੈ।

ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਾਡੀ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ‘ ਸ਼ੁਰੂ ਕੀਤੀ ਹੈਜੋ ਪੰਜਾਬ ਦੇ ਹਰੇਕ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ-ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾ ਰਹੀ ਹੈ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਵਾਲਾ ਦੇਸ਼ਾ ਦਾ ਪਹਿਲਾ ਸੂਬਾ ਹੈਜਿਸ ਨੇ ਆਮ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਤੇ ਸਿਹਤ ਸੇਵਾਵਾਂ ਦੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ।

ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਇਸ ਰਾਜ ਪੱਧਰੀ  ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ। ਉਹਨਾਂ ਨੇ ਆਈ ਹੋਈ ਸਮੂਹ ਸੰਗਤ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾਡਾ. ਬਲਜੀਤ ਕੌਰਹਰਭਜਨ ਸਿੰਘ ਈ.ਟੀ.ਓ.ਲਾਲ ਚੰਦ ਕਟਾਰੂਚੱਕਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News