





Total views : 5928767







Total views : 5928767ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ
ਤਰਨਤਾਰਨ ਨੇੜੇ ਪਿੰਡ ਮਲੀਏ ਵਿਖੇ ਇੱਕ ਔਰਤ ਦੀ ਘਰ ਅੰਦਰ ਭੇਤਭਰੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕਾ ਦੀ ਪਛਾਣ ਕੁਲਦੀਪ ਕੌਰ ਵਜੋਂ ਹੋਈ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਤਰਨਤਾਰਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਦੇਰ ਸ਼ਾਮ ਪੁਲਿਸ ਕੰਟਰੋਲ ਰੂਮ ਨੂੰ ਪਿੰਡ ਮਲੀਏ ਤੋਂ ਸੂਚਨਾ ਮਿਲੀ ਕਿ ਇੱਕ ਔਰਤ ਘਰ ਅੰਦਰ ਬੈੱਡ ’ਤੇ ਪਈ ਹੈ।
ਡੀਐਸਪੀ (ਡੀ) ਸਮੇਤ ਪੁਲਿਸ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸ਼ੁਰੂ ਕੀਤੀ ਡੂੰਘਾਈ ਨਾਲ ਜਾਂਚ
ਸੂਚਨਾ ਮਿਲਦੇ ਹੀ ਡੀਐਸਪੀ (ਡੀ) ਸਿਵਦਰਸ਼ਨ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਥਾਣਾ ਸਿਟੀ ਤਰਨਤਾਰਨ ਦੇ ਐਸਐਚਓ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਅਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਵੀ ਮੌਜੂਦ ਸਨ।ਪੁਲਿਸ ਟੀਮ ਵੱਲੋਂ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਭੇਜਿਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਮਿਲ ਸਕੇਗੀ।
ਮ੍ਰਿਤਕਾ ਦੇ ਪਤੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਗਿਆ ਹੋਇਆ ਸੀ। ਦੇਰ ਸ਼ਾਮ ਜਦੋਂ ਉਹ ਘਰ ਵਾਪਸ ਆਇਆ ਤਾਂ ਘਰ ਵਿੱਚ ਕੰਮ ਕਰਨ ਲਈ ਆਈ ਇੱਕ ਔਰਤ ਨੇ ਦਰਵਾਜ਼ਾ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਕਿ ਉਸ ਦੀ ਪਤਨੀ ਕੁਲਦੀਪ ਕੌਰ ਬੈੱਡ ’ਤੇ ਪਈ ਹੋਈ ਸੀ। ਹਾਲਾਤ ਨੂੰ ਦੇਖਦਿਆਂ ਤੁਰੰਤ ਤਰਨਤਾਰਨ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਆਸ-ਪਾਸ ਦੇ ਇਲਾਕੇ ਵਿੱਚ ਵੀ ਜਾਂਚ ਤੇਜ਼ ਕਰ ਦਿੱਤੀ ਹੈ। ਘਟਨਾ ਨਾਲ ਜੁੜੇ ਤੱਥਾਂ ਦੀ ਪੁਸ਼ਟੀ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਹੋਰ ਸਬੰਧਤ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਡੀਐਸਪੀ (ਡੀ) ਸਿਵਦਰਸ਼ਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਫਿਲਹਾਲ ਔਰਤ ਦੀ ਮੌਤ ਇੱਕ ਭੇਤ ਬਣੀ ਹੋਈ ਹੈ ਅਤੇ ਪੁਲਿਸ ਜਾਂਚ ਰਾਹੀਂ ਇਸ ਭੇਤ ਤੋਂ ਪਰਦਾ ਉੱਠਣ ਦੀ ਉਡੀਕ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

