ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ – ਹਰਮੀਤ ਸਿੰਘ ਸੰਧੂ

4934763
Total views : 5928772

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬਾਰਡਰ ਨਿਊਜ ਸਰਵਿਸ

 ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਮਸ਼ਾਲ ਰਿਲੇਅ ਦਾ ਅੱਜ ਤਰਨ ਤਾਰਨ ਪਹੁੰਚਣ ‘ਤੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿੱਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਅੰਮ੍ਰਿਤਸਰ ਤੋਂ ਤਰਨ ਤਾਰਨ ਪਹੁੰਚੀ ਇਸ ਮਸ਼ਾਲ ਰਿਲੇਅ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਸਵਾਗਤ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਸਰਕਾਰ ਵੱਲੋਂ 700 ਕਰੋੜ ਰੁਪਏ ਦਾ ਬਜਟ ਰੱਖ ਕੇ ਖੇਡਾਂ ਦੇ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ


ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਇਸ ਮੌਕੇ ਦੱਸਿਆ ਕਿ ਇਸ ਮਸ਼ਾਲ ਰਿਲੇਅ ਨੂੰ ਅਗਲੇ ਪੜਾਅ ਤਹਿਤ ਭਲਕੇ ਫਿਰੋਜ਼ਪੁਰ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਤਰਨ ਤਾਰਨ ਜ਼ਿਲ੍ਹੇ ਦੀ ਹੱਦ ਅੰਦਰ ਪਹੁੰਚਣ ‘ਤੇ ਮਸ਼ਾਲ ਰਿਲੇਅ ਦਾ ਖਿਡਾਰੀਆਂ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਐਡਵੋਕੇਟ ਰਣਜੀਤ ਸਿੰਘ ਚੀਮਾ, ਪੰਜਾਬ ਸਪੋਰਟਸ ਵੈਲਫੇਅਰ ਬੋਰਡ ਤਰਨ ਤਾਰਨ ਦੇ ਚੇਅਰਮੈਨ ਯਾਦਵਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਤਰਨ ਤਾਰਨ ਰੁਪਿੰਦਰ ਕੌਰ ਸੰਧੂ, ਜ਼ਿਲ੍ਹਾ ਖੇਡ ਦਫ਼ਤਰ ਦੇ ਕੋਚ ਦਵਿੰਦਰ ਸਿੰਘ, ਕੁਲਵਿੰਦਰ ਸਿੰਘ ,ਅਮਨਦੀਪ ਸਿੰਘ, ਰਾਜਵੀਰ ਸਿੰਘ, ਰਾਜਦੀਪ ਸਿੰਘ ,ਜਰਮਨਜੀਤ ਸਿੰਘ ,ਸੰਦੀਪ ਸਿੰਘ, ਗੁਰਜੀਤ ਸਿੰਘ,ਅਮਨਦੀਪ ਕੌਰ, ਬੀਰਪਾਲ ਕੌਰ, ਜੋਤਿਕਾ ਕਲਸੀ ਅਤੇ ਖੇਡ ਵਿਭਾਗ ਦਾ ਸਟਾਫ਼ ਮੌਜੂਦ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News