





Total views : 5928772







Total views : 5928772ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ
27 ਅਗਸਤ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਵੱਲੋਂ ਕੀਤੀ ਗਈ ਸਮੂਹਿਕ ਛੁੱਟੀ ਅਤੇ ਹੜਤਾਲ ਤੋਂ ਬਾਅਦ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਵਿੱਚ ਰੋਸ ਪੈਦਾ ਹੋ ਗਿਆ ਹੈ। ਇਸ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਸਰਕਾਰ ਦੇ ਪੱਤਰ ਅਤੇ ਟਵੀਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਰਾਜ, ਪਰਮਿੰਦਰ ਸਿੰਘ, ਮੈਡਮ ਜਗਰੂਪ ਕੌਰ, ਰਣਜੀਤ ਸਿੰਘ, ਮੀਤ ਪ੍ਰਧਾਨ ਮਨਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਲੈਕਚਰਾਰ ਯੂਨੀਅਨ ਪ੍ਰਸ਼ੋਤਮ ਸਿੰਘ, ਸਵਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਅਤੇ ਲਖਬੀਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 27 ਅਗਸਤ ਨੂੰ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਹੜਤਾਲ ਕੀਤੀ ਸੀ।
ਸਕੂਲਾਂ ’ਚ ਸਾੜੀਆਂ ਕਾਪੀਆਂ; ਮੰਗਾਂ ਨਾ ਮੰਨਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਹੜਤਾਲ ਤੋਂ ਬਾਅਦ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਹੜਤਾਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਸਬੰਧੀ ਜਾਣਕਾਰੀ ਮੰਗੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਗੱਲ ਕੀਤੀ ਗਈ ਹੈ। ਆਗੂਆਂ ਨੇ ਇਸ ਨੂੰ ਮੁਲਾਜ਼ਮਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਾਰ ਦਿੰਦਿਆਂ ਇਸ ਦਾ ਵਿਰੋਧ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਦੇ ਵਿਰੋਧ ਵਜੋਂ ਅੱਜ ਅਧਿਆਪਕਾਂ ਨੇ ਆਪਣੇ-ਆਪਣੇ ਸਕੂਲਾਂ ਵਿੱਚ ਪੱਤਰ ਅਤੇ ਟਵੀਟ ਦੀਆਂ ਕਾਪੀਆਂ ਸਾੜੀਆਂ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਾ ਕਰਕੇ ਉਨ੍ਹਾਂ ’ਤੇ ਕਾਰਵਾਈ ਕਰਨ ਦੀ ਬਜਾਏ ਸਰਕਾਰ ਨੂੰ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ।ਅਧਿਆਪਕ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ. ਦੇ ਬਕਾਏ, ਪੇਂਡੂ ਭੱਤਾ ਅਤੇ ਏ.ਸੀ.ਪੀ. ਸਕੀਮ ਦੀ ਬਹਾਲੀ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਮੰਗਾਂ ਸਬੰਧੀ ਠੋਸ ਫ਼ੈਸਲਾ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ।ਆਗੂਆਂ ਨੇ ਦਾਅਵਾ ਕੀਤਾ ਕਿ ਅੱਜ ਜ਼ਿਲ੍ਹਾ ਤਰਨਤਾਰਨ ਦੇ ਵੱਡੀ ਗਿਣਤੀ ਵਿੱਚ ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਸਰਕਾਰ ਦੇ ਪੱਤਰ ਅਤੇ ਟਵੀਟ ਦੀਆਂ ਕਾਪੀਆਂ ਅਗਨ ਭੇਟ ਕਰਕੇ ਰੋਸ ਦਰਜ ਕਰਵਾਇਆ ਗਿਆ।ਇਸ ਮੌਕੇ ਮਨਜਿੰਦਰ ਸਿੰਘ ਝੰਡੇਰ, ਰਾਜਪਾਲ ਸਿੰਘ, ਜੁਗਰਾਜ ਸਿੰਘ, ਰਸ਼ਪਾਲ ਸਿੰਘ, ਸੰਜੀਵ ਚੌਧਰੀ, ਰਜਵੰਤ ਕੌਰ, ਅਮਨਦੀਪ ਕੌਰ, ਰਜਨੀ ਗੁਪਤਾ, ਨਿਰਮਲ ਸਿੰਘ, ਜਤਿੰਦਰ ਸਿੰਘ, ਦਿਲਬਾਗ ਸਿੰਘ, ਪਰਮਜੀਤ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


