





Total views : 5928772







Total views : 5928772ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਅਤੇ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ਾ ਕਾਰੋਬਾਰ ਨਾਲ ਜੁੜੇ ਮੁਲਜ਼ਮ ਜਤਿੰਦਰ ਪਾਲ ਸਿੰਘ ਸੋਨੀ ਦੇ ਘਰ ’ਤੇ ਡਿਮੋਲਿਸ਼ਨ ਡਰਾਈਵ ਚਲਾਉਂਦਿਆਂ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਮੌਜੂਦ ਰਹੀ।
ਅੰਮ੍ਰਿਤਸਰ ਦੇ ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਤਿੰਦਰ ਪਾਲ ਸਿੰਘ ਸੋਨੀ ਖ਼ਿਲਾਫ਼ ਕੁੱਲ ਅੱਠ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚੋਂ ਸੱਤ ਮਾਮਲੇ ਐਨਡੀਪੀਐਸ ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਹਨ, ਜਦਕਿ ਇੱਕ ਮਾਮਲਾ ਜੇਲ੍ਹ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਜੇਲ੍ਹ ਤੋਂ ਬਾਹਰ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਰਹੇ ਹਨ।

ਡੀਸੀਪੀ ਸੰਧੂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਬੰਧਤ ਵਿਅਕਤੀ ਦੇ ਮਕਾਨ ਵਿੱਚ ਕੀਤੀ ਗਈ ਨਾਜਾਇਜ਼ ਉਸਾਰੀ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਰਾਹੀਂ ਉਸਾਰੀ ਸਬੰਧੀ ਕਾਰਵਾਈ ਲਈ ਸਮਾਂ ਵੀ ਦਿੱਤਾ ਗਿਆ ਸੀ, ਪਰ ਨਿਰਧਾਰਤ ਸਮੇਂ ਦੌਰਾਨ ਕੋਈ ਤਸੱਲੀਬਖ਼ਸ਼ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅੱਜ ਨਾਜਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੀਆਂ ਜਾਇਦਾਦਾਂ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਾਇਰੇ ਵਿੱਚ ਆਉਣ ਵਾਲੀ ਹਰ ਕਾਰਵਾਈ ਅੱਗੇ ਵੀ ਜਾਰੀ ਰੱਖੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


