ਤਰਨ ਤਾਰਨ ਦੇ ਬੱਸ ਅੱਡੇ ‘ਤੇ ਤਿੱਖੜ ਦੁਪਿਹਰੇ 12 ਵਜੇ ਪ੍ਰੇਮ ਸਬੰਧਾਂ ਦੀ ਰੰਜਿਸ਼ ’ਚ ਕੱਦ ਗਿੱਲ ਦੇ ਨੌਜਵਾਨ ਦਾ ਕਤਲ ! ਨੌਰੰਗਾਬਾਦ ਦੀ ਲੜਕੀ ਨਾਲ ਡੇਢ ਮਹੀਨੇ ਤੋਂ ਸਨ ਪ੍ਰੇਮ ਸਬੰਧ

4935478
Total views : 5929896

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 

 

 

ਗੁਰਪ੍ਰੀਤ ਸਿੰਘ ਕੱਦ ਗਿੱਲ

ਤਰਨਤਾਰਨ ਦੇ ਬੱਸ ਸਟੈਂਡ ਵਿਖੇ ਐਤਵਾਰ ਨੂੰ ਪ੍ਰੇਮ ਸਬੰਧਾਂ ਨਾਲ ਜੁੜੇ ਮਾਮਲੇ ਨੇ ਉਸ ਵੇਲੇ ਖ਼ੂਨੀ ਰੂਪ ਧਾਰ ਲਿਆ, ਜਦੋਂ ਪਿੰਡ ਕੱਦ ਗਿੱਲ ਦੇ ਇੱਕ 26 ਸਾਲਾ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੱਦ ਗਿੱਲ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਦੇ ਨੌਰੰਗਾਬਾਦ ਵਾਸੀ ਜਸ਼ਨਪ੍ਰੀਤ ਕੌਰ ਨਾਲ ਕਰੀਬ ਡੇਢ ਮਹੀਨੇ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਇਸ ਸਬੰਧ ਦੀ ਜਾਣਕਾਰੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਹੋਣ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਮਾਮਲੇ ਨੂੰ ਲੈ ਕੇ ਗੱਲਬਾਤ ਹੋਈ ਸੀ। ਜਗਜੀਤ ਸਿੰਘ ਦੇ ਪਰਿਵਾਰਕ ਪੱਖ ਅਨੁਸਾਰ ਉਨ੍ਹਾਂ ਵੱਲੋਂ ਲੜਕੀ ਦੇ ਪਰਿਵਾਰ ਨੂੰ ਕਿਹਾ ਗਿਆ ਸੀ ਕਿ ਉਹ ਆਪਣੀ ਲੜਕੀ ਨੂੰ ਆਪਣੇ ਨਾਲ ਲੈ ਜਾਣ, ਪਰ ਲੜਕੀ ਦੇ ਮਾਪਿਆਂ ਨੇ ਉਸ ਨੂੰ ਆਪਣੇ ਨਾਲ ਲਿਜਾਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਜਗਜੀਤ ਸਿੰਘ ਲੜਕੀ ਦੇ ਨਾਲ ਪਿੰਡ ਕੱਦ ਗਿੱਲ ਵਿਖੇ ਹੀ ਰਹਿ ਰਿਹਾ ਸੀ।

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਲੜਕੀ ਦੀ ਮਾਤਾ ਕੁਲਵਿੰਦਰ ਕੌਰ ਨੇ ਜਗਜੀਤ ਸਿੰਘ ਨੂੰ ਤਰਨਤਾਰਨ ਦੇ ਬੱਸ ਸਟੈਂਡ ਵਿਖੇ ਬੁਲਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਨੌਰੰਗਾਬਾਦ ਵਾਸੀ ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਵੀ ਉਸ ਦੇ ਨਾਲ ਸਨ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਉਕਤ ਨੌਜਵਾਨਾਂ ਵੱਲੋਂ ਜਗਜੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਜਗਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਘਟਨਾ ਸਥਾਨ ਦੀ ਜਾਂਚ ਕਰਦਿਆਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਮਾਮਲੇ ਨਾਲ ਜੁੜੇ ਵਿਅਕਤੀਆਂ ਦੀ ਭੂਮਿਕਾ ਅਤੇ ਕਤਲ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਤਿੰਨ ਭੈਣ-ਭਰਾਵਾਂ ਵਿੱਚੋਂ ਇੱਕ ਸੀ ਜਗਜੀਤ

ਜਾਣਕਾਰੀ ਅਨੁਸਾਰ ਜਗਜੀਤ ਸਿੰਘ ਤਿੰਨ ਭੈਣ-ਭਰਾਵਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਕਾਜਲ ਕੌਰ (24) ਅਤੇ ਭਰਾ ਰਾਜਾ ਸਿੰਘ (20) ਹਨ। ਨੌਜਵਾਨ ਦੀ ਮੌਤ ਦੀ ਖ਼ਬਰ ਪਿੰਡ ਕੱਦ ਗਿੱਲ ਪਹੁੰਚਣ ’ਤੇ ਪਰਿਵਾਰ ਵਿੱਚ ਮਾਤਮ ਛਾ ਗਿਆ ਅਤੇ ਪਿੰਡ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ।

‘ਸਰਪੰਚ ਨੂੰ ਜਾਣੂ ਕਰਵਾ ਕੇ ਲੜਕੀ ਨੂੰ ਲੈ ਜਾਣ ਲਈ ਕਿਹਾ ਸੀ’

ਜਗਜੀਤ ਸਿੰਘ ਦੇ ਮਾਮਾ ਜੱਜ ਸਿੰਘ ਵਾਸੀ ਨੌਰੰਗਾਬਾਦ ਨੇ ਦੱਸਿਆ ਕਿ ਜਦੋਂ ਪਰਿਵਾਰ ਨੂੰ ਦੋਵਾਂ ਦੇ ਪ੍ਰੇਮ ਸਬੰਧਾਂ ਬਾਰੇ ਪਤਾ ਲੱਗਾ ਤਾਂ ਇਸ ਮਾਮਲੇ ਸਬੰਧੀ ਨੌਰੰਗਾਬਾਦ ਦੇ ਸਰਪੰਚ ਨੂੰ ਵੀ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਗਿਆ ਸੀ ਕਿ ਉਹ ਆਪਣੀ ਲੜਕੀ ਨੂੰ ਆਪਣੇ ਨਾਲ ਲੈ ਜਾਣ, ਪਰ ਉਨ੍ਹਾਂ ਵੱਲੋਂ ਲੜਕੀ ਨੂੰ ਨਾਲ ਲਿਜਾਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਗਜੀਤ ਸਿੰਘ ਲੜਕੀ ਦੇ ਨਾਲ ਕੱਦ ਗਿੱਲ ਵਿਖੇ ਰਹਿ ਰਿਹਾ ਸੀ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਜਾਂਚ ਅਤੇ ਅਗਲੀ ਕਾਰਵਾਈ ਤੋਂ ਬਾਅਦ ਹੀ ਕਤਲ ਦੀ ਪੂਰੀ ਕਹਾਣੀ ਅਤੇ ਇਸ ਪਿੱਛੇ ਰਹੇ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

ਥਾਣਾਂ ਸਿਟੀ ਤਰਨ ਤਾਰਨ ਦੇ ਐਸ.ਐਚ.ਓ ਇੰਸ: ਪ੍ਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਾਹੁੰਚ ਗਏ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News