ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਨੂੰ ਵਿਖਾਏ ਤੇਵਰ ! 7 ਸਤੰਬਰ ਤੱਕ ਜਾਰੀ ਪੱਤਰ ਵਾਪਿਸ ਨਾ ਲਿਆ ਤਾਂ 8 ਸਤੰਬਰ ਨੂੰ ਸੂਬੇ ਦੇ ਸਮੂਹ ਮੁਲਾਜ਼ਮ ਕਰਨਗੇ ਕਲਮਛੋੜ ਹੜਤਾਲ

4935481
Total views : 5929901

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ /ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪਿਛਲੀ 27 ਅਗਸਤ ਨੂੰ ਪੰਜਾਬ ਭਰ ਵਿਚ ਸਰਕਾਰੀ ਦਫ਼ਤਰਾਂ ਦਾ ਕੰਮ ਬੰਦ ਰੱਖਣ ਤੋਂ ਬਾਅਦ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਨੋਟਿਸ ਨੂੰ ਲੈ ਕੇ ਸਾਂਝਾ ਮੁਲਾਜ਼ਮ ਮੰਚ ਵਲੋਂ ਸਰਕਾਰ ਨੂੰ 7 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਸਰਕਾਰ ਨੇ ਨੋਟਿਸ ਵਾਪਸ ਨਾ ਲਿਆ, ਤਾਂ 8 ਸਤੰਬਰ ਨੂੰ ਸੂਬੇ ਦੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣਗੇ। ਤਾਲਮੇਲ ਕਮੇਟੀ ਦੇ ਸੂਬਾਈ ਆਗੂ ਸੁਖਚੈਨ ਸਿੰਘ ਖਹਿਰਾ,ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਕਿਹਾ ਕਿ ਤਾਲਮੇਲ ਕਮੇਟੀ ਸਰਕਾਰ ਨੂੰ 7 ਸਤੰਬਰ ਤਕ ਮੰਗਾਂ ਦੇ ਨਿਪਟਾਰੇ ਲਈ ਗੱਲਬਾਤ ਕਰਨ ਲਈ ਅਪੀਲ ਕਰਦੀ ਹੈ। ਉਨ੍ਹਾਂ ਦੱਸਿਆ ਕਿ 12 ਸਤੰਬਰ ਤੋਂ ਲੈ ਕੇ 20 ਸਤੰਬਰ ਤਕ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।


ਇਸ ਤੋਂ ਇਲਾਵਾ, 12 ਤੇ 13 ਸਤੰਬਰ ਨੂੰ ਸੂਬਾ ਸਰਕਾਰ ਦੇ ਵੱਖ-ਵੱਖ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। 19 ਤੇ 20 ਸਤੰਬਰ ਨੂੰ ਬਾਕੀ ਬਚੇ ਵਿਧਾਇਕਾਂ ਅਤੇ ਮੰਤਰੀਆਂ ਦਾ ਵੀ ਘਿਰਾਓ ਹੋਵੇਗਾ। 30 ਸਤੰਬਰ ਨੂੰ ਮੁਲਾਜਮਾਂ ਵਲੋਂ ਚੰਡੀਗੜ੍ਹ ਚ ਇਕ ਵਿਧਾਨ ਸਭਾ ਲਗਾਈ ਜਾਵੇਗੀ। ਇਸ ਦੌਰਾਨ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਲਈ ਕੁਰਸੀਆਂ ਲਗਾ ਕੇ ਉਨ੍ਹਾਂ ਤੋਂ ਸਵਾਲ ਪੁੱਛੇ ਜਾਣਗੇ। ਇਨ੍ਹਾਂ ਸਾਰੇ ਸੰਘਰਸ਼ਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਤਰੇਤ ਚੰਡੀਗੜ੍ਹ ਤੋਂ ਸਤੋਜ ਨੂੰ ਵਾਪਸੀ ਦਾ ਨਾਮ ਦਿੱਤਾ ਗਿਆ ਹੈ। 10 ਅਕਤੂਬਰ ਨੂੰ ਸੰਗਰੂਰ ਵਿਚ ਇੱਕ ਮਹਾਂ ਰੈਲੀ ਕੀਤੀ ਜਾਵੇਗੀ। ਇਸੇ ਤਰ੍ਹਾਂ, 21 ਅਤੇ 22 ਅਕਤੂਬਰ ਨੂੰ ਪੂਰੇ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News