





Total views : 5929899







Total views : 5929899ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ
ਤਰਨਤਾਰਨ ਸ਼ਹਿਰ ਦੇ ਮੁਰਾਦਪੁਰਾ ਇਲਾਕੇ ਨੇੜੇ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਭੇਤਭਰੀ ਹਾਲਾਤ ਵਿੱਚ ਲਾਸ਼ ਬਰਾਮਦ ਹੋਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ |ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਲਾਸ਼ ਦੀ ਤਲਾਸ਼ੀ ਲੈਣ ਦੌਰਾਨ ਮਿਲੇ ਪਛਾਣ ਪੱਤਰ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ | ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਥਾਣਾ ਸਿਟੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਭੇਜ ਦਿੱਤਾ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ |ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ |ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
